Monday, January 16, 2017
Follow us on
Punjab, UP, Himachal & Uttarakhand Election

ਆਮ ਆਦਮੀ ਪਾਰਟੀ ਅਤੇ ਲੋਕ ਇਨਸਾਫ ਪਾਰਟੀ ਗਠਜੋੜ ਨੇ ਫਗਵਾੜਾ ਅਤੇ ਲੁਧਿਆਣਾ ਸੈਂਟ੍ਰਲ ਤੋਂ ਉਮੀਦਵਾਰ ਐਲਾਨੇ

January 05, 2017 02:42 PM

ਚੰਡੀਗੜ੍ਹ: ਆਮ ਆਦਮੀ ਪਾਰਟੀ ਅਤੇ ਲੋਕ ਇਨਸਾਫ ਪਾਰਟੀ ਨੇ ਬੁੱਧਵਾਰ ਨੂੰ ਲੁਧਿਆਣਾ ਸੈਂਟ੍ਰਲ ਅਤੇ ਫਗਵਾੜਾ ਤੋਂ ਦੋ ਹੋਰ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਲੁਧਿਆਣਾ ਸੈਂਟ੍ਰਲ ਤੋਂ ਵਿਪਨ ਸੂਦ ਕਾਕਾ ਅਤੇ ਫਗਵਾੜਾ ਤੋਂ ਜਰਨੈਲ ਸਿੰਘ ਨੰਗਲ ਨੂੰ ਪਾਰਟੀ ਨੇ ਉਮੀਦਵਾਰ ਵਜੋਂ ਚੋਣ ਮੈਦਾਨ ਵਿੱਚ ਉਤਾਰਿਆ ਹੈ। 

ਚੰਡੀਗੜ੍ਹ ਵਿਖੇ ਪੱਤਰਕਾਰ ਸੰਮੇਲਨ ਦੌਰਾਨ ਆਮ ਆਦਮੀ ਪਾਰਟੀ ਦੇ ਆਗੂ ਸੰਜੇ ਸਿੰਘ ਅਤੇ ਲੋਕ ਇਨਸਾਫ ਪਾਰਟੀ ਦੇ ਆਗੂ ਬਲਵਿੰਦਰ ਸਿੰਘ ਬੈਂਸ ਨੇ ਕਿਹਾ ਕਿ ਫਗਵਾੜਾ ਤੋਂ ਉਮੀਦਵਾਰ ਝਾੜੂ ਦੇ ਨਿਸ਼ਾਨ ਉਤੇ ਚੋਣ ਲੜੇਗਾ, ਜਦਕਿ ਲੁਧਿਆਣਾ ਸੈਂਟ੍ਰਲ ਤੋਂ ਉਮੀਦਵਾਰ ਲੋਕ ਇਨਸਾਫ ਪਾਰਟੀ ਦੇ ਚੋਣ ਨਿਸ਼ਾਨ ਉਤੇ ਚੋਣ ਲੜੇਗਾ।

ਬੈਂਸ ਨੇ ਕਿਹਾ ਕਿ ਆਮ ਆਦਮੀ ਪਾਰਟੀ ਅਤੇ ਲੋਕ ਇਨਸਾਫ ਪਾਰਟੀ ਵਿਚਕਾਰ ਵਿਸ਼ਵਾਸ਼ ਦੇ ਆਧਾਰ ਉਤੇ ਗਠਜੋੜ ਹੋਇਆ ਹੈ ਅਤੇ ਇਹ ਵੱਖਰੀ ਤਰਾਂ ਦਾ ਹੈ। ਭਾਂਵੇ ਕਿ ਜਰਨੈਲ ਸਿੰਘ ਲੋਕ ਇਨਸਾਫ ਪਾਰਟੀ ਨਾਲ ਸਬੰਧਿਤ ਹਨ, ਪਰ ਉਹ ਝਾੜੂ ਦੇ ਨਿਸ਼ਾਨ ਉਤੇ ਚੋਣ ਲੜਨਗੇ। ਉਨਾਂ ਕਿਹਾ ਕਿ ਸੂਬੇ ਵਿੱਚ ਹੁਣ ਆਦਰਸ਼ ਚੋਣ ਜਾਬਤਾ ਲਾਗੂ ਹੋਣ ਤੋਂ ਬਾਅਦ ਅਕਾਲੀ-ਭਾਜਪਾ ਗਠਜੋੜ ਦੇ ਵਿਰੋਧ ਵਿੱਚ ਬਹੁਤ ਸਾਰੇ ਲੋਕ ਖੁਲ ਕੇ ਸਾਹਮਣੇ ਆਉਣਗੇ। 

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨੋਟਬੰਦੀ ਦੇ ਫੈਸਲੇ ਉਤੇ ਪ੍ਰਤੀਕਿਰਿਆ ਦਿੰਦਿਆਂ ਸੰਜੇ ਸਿੰਘ ਨੇ ਕਿਹਾ ਕਿ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਆਮ ਆਦਮੀ ਪਾਰਟੀ ਵੱਲੋਂ ਪਹਿਲਾਂ ਹੀ ਇਹ ਕਿਹਾ ਜਾ ਚੁੱਕਿਆ ਹੈ ਕਿ ਇਹ 8 ਲੱਖ ਕਰੋੜ ਦਾ ਘੋਟਾਲਾ ਹੈ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨੋਟਬੰਦੀ ਦੇ ਫੈਸਲੇ ਉਤੇ ਪ੍ਰਤੀਕਿਰਿਆ ਦਿੰਦਿਆਂ ਸੰਜੇ ਸਿੰਘ ਨੇ ਕਿਹਾ ਕਿ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਆਮ ਆਦਮੀ ਪਾਰਟੀ ਵੱਲੋਂ ਪਹਿਲਾਂ ਹੀ ਇਹ ਕਿਹਾ ਜਾ ਚੁੱਕਿਆ ਹੈ ਕਿ ਇਹ 8 ਲੱਖ ਕਰੋੜ ਦਾ ਘੋਟਾਲਾ ਹੈ।  ਉਨਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਇਹ ਫੈਸਲਾ ਅੰਬਾਨੀ, ਅਡਾਨੀ ਅਤੇ ਮਾਲਿਆ ਨੂੰ ਖੁਸ਼ ਕਰਨ ਲਈ ਲਿਆ ਗਿਆ ਹੈ।  ਉਨਾਂ ਕਿਹਾ ਕਿ ਲੋਕਾਂ ਦੀ ਮਿਹਨਤ ਦੀ ਕਮਾਈ ਦੇ ਪੈਸੇ ਨਾਲ ਵੱਡੇ ਕਾਰੋਬਾਰੀਆਂ ਦਾ ਕਰਜਾ ਮੁਆਫ ਕਰ ਦਿੱਤਾ ਜਾਵੇਗਾ। 

ਸੰਜੇ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਅਤੇ ਲੋਕ ਇਨਸਾਫ ਪਾਰਟੀ ਦਾ ਗਠਜੋੜ ਚੋਣਾਂ ਵਿੱਚ ਦਿੱਲੀ ਚੋਣਾਂ ਦੇ ਰਿਕਾਰਡ ਨੂੰ ਵੀ ਤੋੜ ਦੇਵੇਗਾ ਅਤੇ ਲੋਕ ਆਦਰਸ਼ ਚੋਣ ਜਾਬਤੇ ਦੀ ਉਡੀਕ ਕਰ ਰਹੇ ਸਨ।  ਉਨਾਂ ਕਿਹਾ ਕਿ ਪੰਜਾਬ ਦੇ ਲੋਕ ਜਾਣ ਚੁੱਕੇ ਹਨ ਕਿ ਕੈਪਟਨ ਅਮਰਿੰਦਰ ਅਤੇ ਬਾਦਲਾਂ ਵੱਲੋਂ ਇਹ ਚੋਣਾਂ ਮਿਲ ਕੇ ਲੜੀਆਂ ਜਾ ਰਹੀਆਂ ਹਨ।  ਕੈਪਟਨ ਅਮਰਿੰਦਰ, ਸੁਖਬੀਰ ਬਾਦਲ ਅਤੇ ਮਜੀਠੀਆ ਵੱਲੋਂ ਕੇਜਰੀਵਾਲ ਨੂੰ ਉਨਾਂ ਖਿਲਾਫ ਚੋਣ ਲੜਨ ਲਈ ਕਿਹਾ ਜਾਂਦਾ ਹੈ, ਜਦਕਿ ਇਨਾਂ ਵੱਲੋਂ ਇੱਕ ਦੂਜੇ ਦੇ ਖਿਲਾਫ ਚੋਣ ਲੜਨ ਦੀ ਕਦੇ ਗੱਲ ਨਹੀਂ ਕੀਤੀ ਜਾਂਦੀ।

ਸੰਜੇ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਅਤੇ ਲੋਕ ਇਨਸਾਫ ਪਾਰਟੀ ਦਾ ਗਠਜੋੜ ਚੋਣਾਂ ਵਿੱਚ ਦਿੱਲੀ ਚੋਣਾਂ ਦੇ ਰਿਕਾਰਡ ਨੂੰ ਵੀ ਤੋੜ ਦੇਵੇਗਾ ਅਤੇ ਲੋਕ ਆਦਰਸ਼ ਚੋਣ ਜਾਬਤੇ ਦੀ ਉਡੀਕ ਕਰ ਰਹੇ ਸਨ।  ਉਨਾਂ ਕਿਹਾ ਕਿ ਪੰਜਾਬ ਦੇ ਲੋਕ ਜਾਣ ਚੁੱਕੇ ਹਨ ਕਿ ਕੈਪਟਨ ਅਮਰਿੰਦਰ ਅਤੇ ਬਾਦਲਾਂ ਵੱਲੋਂ ਇਹ ਚੋਣਾਂ ਮਿਲ ਕੇ ਲੜੀਆਂ ਜਾ ਰਹੀਆਂ ਹਨ।  ਕੈਪਟਨ ਅਮਰਿੰਦਰ, ਸੁਖਬੀਰ ਬਾਦਲ ਅਤੇ ਮਜੀਠੀਆ ਵੱਲੋਂ ਕੇਜਰੀਵਾਲ ਨੂੰ ਉਨਾਂ ਖਿਲਾਫ ਚੋਣ ਲੜਨ ਲਈ ਕਿਹਾ ਜਾਂਦਾ ਹੈ, ਜਦਕਿ ਇਨਾਂ ਵੱਲੋਂ ਇੱਕ ਦੂਜੇ ਦੇ ਖਿਲਾਫ ਚੋਣ ਲੜਨ ਦੀ ਕਦੇ ਗੱਲ ਨਹੀਂ ਕੀਤੀ ਜਾਂਦੀ।  ਉਨਾਂ ਕਿਹਾ ਕਿ ਜੇਕਰ ਕੈਪਟਨ ਅਮਰਿੰਦਰ ਸਿੰਘ ਖੁਦ ਨੂੰ ਦਲੇਰ ਸਮਝਦੇ ਹਨ ਤਾਂ ਉਨਾਂ ਨੂੰ ਜਲਾਲਾਬਾਦ ਤੋਂ ਸੁਖਬੀਰ ਬਾਦਲ ਅਤੇ ਭਗਵੰਤ ਮਾਨ ਦੇ ਖਿਲਾਫ ਚੋਣ ਲੜਨੀ ਚਾਹੀਦੀ ਹੈ। 

ਇਸ ਮੌਕੇ ਸੁਖਦੀਪ ਚੌਕਰੀਆ, ਜਤਿੰਦਰ ਦੁਮੇਲੀ, ਬਲਵਿੰਦਰ ਬੋਧ, ਬਲਬੀਰ ਠਾਕੁਰ, ਅਜਾਦ ਅਲੀ, ਅਮਰਜੀਤ ਖੁਡਾਂ, ਵਿਜੇ ਪੰਡੋਰੀ, ਇੰਜੀ. ਪ੍ਰਦੀਪ ਮੱਲ, ਹਰਨੇਹ ਨਿੱਝਰ, ਬੇਅੰਤ ਰਾਜ ਬਾਵਾ, ਰੌਸ਼ਨ ਸਤਨਾਮਪੁਰਾ, ਬਲਰਾਜ, ਗੌਰਵ ਸ਼ਰਮਾ, ਰਾਜਨ ਗਿੱਲ, ਜਤਿੰਦਰਬੀਰ ਸਿੰਘ, ਰਾਕੇਸ਼ ਕੁਮਾਰ ਦਾਰਾ ਅਤੇ ਬੌਲੀ ਸਿੰਘ ਖਾਲਸਾ ਲੋਕ ਇਨਸਾਫ ਪਾਰਟੀ ਵਿੱਚ ਸ਼ਾਮਿਲ ਹੋਏ। 

Have something to say? Post your comment
More Punjab, UP, Himachal & Uttarakhand Election News
10 सालों से अकालियों ने पंजाब को जी भर कर लूटा और पीटा: संजय सिंह
फूटी कौड़ी नहीं मिली, मुआवजे के लिए दर-दर की ठोकरें खाने के लिए मजबूर किसान आत्म हत्या पीड़ित परिवार
बादल और अमरिंदर ने की सरहद के लोगों की अनदेखी : केजरीवाल
आम आदमी पार्टी की सरकार दोषियों को पकड़ कर दिलाएगी सख्त सजा
दोआबा में आप ने दिया अकाली दल और बीएसपी को बड़ा झटका
शिअद के पूर्व अमृतसर प्रधान और पूर्व पेडा चेयरमैन उपकार सिंह संधू आम आदमी पार्टी में शामिल
35000 से ज़्यादा एनआरआई आप के हक में प्रचार करने के लिए आएंगे पंजाब
पूरे पंजाब में आम आदमी पार्टी की आंधी, भ्रष्टाचारी वृक्षों को उखाड़ फेंकेगी- मान
punjab की इंडस्ट्रीज में 80 प्रतिश्त नौकरियां पंजाब के निवासियों के लिए- केजरीवाल ने किया वादा
दो महीने में होगा पंजाबियों का आम आदमी पार्टी की सरकार बनाने का सपना सच- केजरीवाल