Monday, May 21, 2018
Follow us on
BREAKING NEWS
जनता से पूछ कर बनेगा आम आदमी पार्टी राजस्थान का घोषणा पत्र     बीरगांव में आम आदमी पार्टी का सम्मेलन, तालाब शुद्धिकरण के लिये 25 मई को जल सत्याग्रहकांग्रेस में नहीं है भाजपा को हराने की क्षमता, संगठन के जरिये हराया जा सकता है भाजपा को: आलोक अग्रवालराजस्थान में आप की सरकार लाने की ठानी है जनता नेप्रदेश की जनता बदलाव का मन बना चुकी है, आप पर ईमानदार सरकार देने की महत्वपूर्ण जिम्मेदारी: आलोक अग्रवाल16 मई को अलवर में प्रदेशस्तरीय कार्यकर्ता सम्मेलनजनता को निपट मूर्ख जान फैसले ले रही है वसुंधरा सरकार : आम आदमी पार्टी13 मई को कोटा ‘युवा क्रांति सम्मलेन’ की मुख्य वक्ता होंगी अल्का लाम्बा
Punjabi News

ਪ੍ਰਵਾਸੀ ਭਾਰਤੀਆਂ ਵੱਲੋਂ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੇ ਹੱਕ ਵਿੱਚ ਵੱਖ-ਵੱਖ ਹਲਕਿਆਂ ਚ ਕੀਤਾ ਜਾ ਰਿਹਾ ਹੈ ਪ੍ਰਚਾਰ

January 27, 2017 08:22 PM

ਚੰਡੀਗੜ੍ਹ

          ਪੰਜਾਬ ਵਿੱਚੋਂ ਭ੍ਰਿਸ਼ਟਾਚਾਰ ਅਤੇ ਨਸ਼ਿਆਂ ਨੂੰ ਜੜੋਂ ਪੁੱਟ ਕੇ ਉਖਾੜ ਸੁੱਟਣ ਲਈ ਪ੍ਰਵਾਸੀ ਭਾਰਤੀਆਂ ਵੱਲੋਂ ਸੂਬੇ ਦੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੇ ਹੱਕ ਵਿੱਚ ਪ੍ਰਚਾਰ ਕੀਤਾ ਜਾ ਰਿਹਾ ਹੈ। ਕੈਨੇਡਾ ਅਤੇ ਅਮਰੀਕਾ ਤੋਂ ਆਏ ਪ੍ਰਵਾਸੀਆਂ ਦੇ ਸਮੂਹਾਂ ਨੇ ਉੜਮੁੜ, ਆਦਮਪੁਰ, ਆਨੰਦਪੁਰ ਸਾਹਿਬ ਅਤੇ ਕਰਤਾਪੁਰ ਹਲਕਿਆਂ ਦੇ ਵੱਖ-ਵੱਖ ਪਿੰਡਾਂ ਵਿੱਚ ਪ੍ਰਚਾਰ ਕੀਤਾ।

ਇਸ ਦੌਰਾਨ ਸਥਾਨਕ ਆਗੂ ਅਤੇ ਪਾਰਟੀ ਉਮੀਦਵਾਰ ਉਨਾਂ ਨਾਲ ਮੌਜੂਦ ਸਨ। ਐਨਆਰਆਈ ਭਾਈਚਾਰੇ ਨਾਲ ਮਿਲ ਕੇ ਇਨਾਂ ਵੱਲੋਂ ਦੁਆਬਾ ਖੇਤਰ ਦੇ ਮਿਆਣੀ, ਦਬੁਰਜੀ, ਬੈਂਸਾ, ਜਲਾਲਪੁਰ ਆਦਿ ਪਿੰਡਾਂ ਦਾ ਦੌਰਾ ਕੀਤਾ ਅਤੇ ਲੋਕਾਂ ਨੂੰ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਬਾਰੇ ਜਾਗਰੁਕ ਕੀਤਾ। ਦੂਜਿਆਂ ਸਮੂਹਾਂ ਵੱਲੋਂ ਕਰਤਾਰਪੁਰ, ਸ਼੍ਰੀ ਆਨੰਦਪੁਰ ਸਾਹਿਬ ਅਤੇ ਆਦਮਪੁਰ ਵਿਧਾਨਸਭਾ ਹਲਕਿਆਂ ਦਾ ਦੌਰਾ ਕੀਤਾ ਗਿਆ।

ਇਸ ਦੌਰਾਨ ਹਰਪਾਲ ਧਾਲੀਵਾਲ, ਲਖਵਿੰਦਰ ਸਿੰਘ ਦੌੜਾ ਅਤੇ ਜਗਜੀਤ ਸਿੰਘ ਨੇ ਕਿਹਾ ਕਿ ਉਨਾਂ ਨੇ ਆਪਣੀਆਂ ਦੁਕਾਨਾਂ ਅਤੇ ਦਫਤਰ ਕੁੱਝ ਦਿਨਾਂ ਲਈ ਬੰਦ ਕਰ ਦਿੱਤੇ ਹਨ ਅਤੇ ਆਪਣੀ ਮਾਂ ਭੂਮੀ ਦਾ ਕਰਜਾ ਅਦਾ ਕਰਨ ਆਏ ਹਨ। ਉਨਾਂ ਕਿਹਾ ਕਿ ਚੋਣ ਪ੍ਰਚਾਰ ਦਾ ਉਨਾਂ ਦਾ ਮੰਤਵ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੇ ਸੁਪਨਿਆਂ ਨੂੰ ਪੂਰਾ ਕਰਨਾ ਹੈ। ਉਨਾਂ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਨੂੰ ਕਰਜੇ ਅਤੇ ਅਕਾਲੀ-ਕਾਂਗਰਸੀਆਂ ਦੇ ਚੁੰਗਲ ਵਿੱਚੋਂ ਮੁਕਤ ਕਰਾਉਣਾ ਚਾਹੁੰਦੀ ਹੈ।

ਇਸ ਦੌਰਾਨ ਬ੍ਰਹਮਜੋਤ ਸਿੰਘ ਅਤੇ ਸਾਹਿਬਜੀਤ ਸਿੰਘ ਨੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿੱਚ ਧੱਕਿਆ ਜਾ ਰਿਹਾ ਹੈ, ਕਿਸਾਨ ਖੁਦਕੁਸ਼ੀਆਂ ਕਰ ਰਹੇ ਹਨ ਅਤੇ ਕਾਰੋਬਾਰੀ ਹੋਰਨਾਂ ਸੂਬਿਆਂ ਵਿੱਚ ਜਾ ਰਹੇ ਹਨ। ਉਨਾਂ ਕਿਹਾ ਕਿ ਇਸ ਗੱਲ ਨੂੰ ਝੁਠਲਾਇਆ ਨਹੀਂ ਜਾ ਸਕਦਾ ਕਿ ਰਵਾਇਤੀ ਪਾਰਟੀਆਂ ਦੇ ਆਗੂਆਂ ਨੇ ਪੰਜਾਬ ਨੂੰ ਤਬਾਹ ਕਰਕੇ ਰੱਖ ਦਿੱਤਾ ਹੈ। ਉਨਾਂ ਕਿਹਾ ਕਿ ਪੰਜਾਬ ਦੇ ਲੋਕ ਇਨਾਂ ਭ੍ਰਿਸ਼ਟਾਚਾਰੀ ਲੀਡਰਾਂ ਦੇ ਚੁੰਗਲ ਵਿੱਚੋਂ ਜਲਦ ਤੋਂ ਜਲਦ ਨਿਕਲਣਾ ਚਾਹੁੰਦੇ ਹਨ।

ਇਸ ਮੌਕੇ ਰਾਜਿੰਦਰ ਥਿੰਦ ਨੇ ਕਿਹਾ ਕਿ ਨਸ਼ਾ ਅਤੇ ਬੇਰੋਜਗਾਰੀ ਵੱਡੇ ਮੁੱਦੇ ਹਨ, ਜਿਨਾਂ ਨੂੰ ਹੱਲ ਕਰਨਾ ਅੱਜ ਸਮੇਂ ਦੀ ਲੋੜ ਹੈ ਅਤੇ ਸਿਰਫ ਆਮ ਆਦਮੀ ਪਾਰਟੀ ਹੀ ਪੰਜਾਬ ਨੂੰ ਇਨਾਂ ਸਮੱਸਿਆਵਾਂ ਨੂੰ ਹੱਲ ਕਰ ਸਕਦੀ ਹੈ। ਉਨਾਂ ਕਿਹਾ ਕਿ ਅਕਾਲੀ ਅਤੇ ਕਾਂਗਰਸੀ ਆਗੂਆਂ ਨੇ ਪੰਜਾਬ ਦੇ ਸਾਰੇ ਕਾਰੋਬਾਰਾਂ ਅਤੇ ਕੁਦਰਤੀ ਸੋਮਿਆਂ ਉਤੇ ਕਬਜਾ ਕਰ ਲਿਆ ਹੈ ਅਤੇ ਵਿਦੇਸ਼ਾਂ ਵਿੱਚ ਵਸੇ ਪੰਜਾਬੀਆਂ ਦੇ ਮਨਾਂ ਵਿੱਚ ਪੰਜਾਬ ਦੇ ਭਵਿੱਖ ਨੂੰ ਲੈ ਕੇ ਕਾਫੀ ਚਿੰਤਾ ਹੈ।

ਇਸ ਦੌਰਾਨ ਬ੍ਰਹਮਜੋਤ ਸਿੰਘ ਅਤੇ ਸਾਹਿਬਜੀਤ ਸਿੰਘ ਨੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿੱਚ ਧੱਕਿਆ ਜਾ ਰਿਹਾ ਹੈ, ਕਿਸਾਨ ਖੁਦਕੁਸ਼ੀਆਂ ਕਰ ਰਹੇ ਹਨ ਅਤੇ ਕਾਰੋਬਾਰੀ ਹੋਰਨਾਂ ਸੂਬਿਆਂ ਵਿੱਚ ਜਾ ਰਹੇ ਹਨ। ਉਨਾਂ ਕਿਹਾ ਕਿ ਇਸ ਗੱਲ ਨੂੰ ਝੁਠਲਾਇਆ ਨਹੀਂ ਜਾ ਸਕਦਾ ਕਿ ਰਵਾਇਤੀ ਪਾਰਟੀਆਂ ਦੇ ਆਗੂਆਂ ਨੇ ਪੰਜਾਬ ਨੂੰ ਤਬਾਹ ਕਰਕੇ ਰੱਖ ਦਿੱਤਾ ਹੈ। ਉਨਾਂ ਕਿਹਾ ਕਿ ਪੰਜਾਬ ਦੇ ਲੋਕ ਇਨਾਂ ਭ੍ਰਿਸ਼ਟਾਚਾਰੀ ਲੀਡਰਾਂ ਦੇ ਚੁੰਗਲ ਵਿੱਚੋਂ ਜਲਦ ਤੋਂ ਜਲਦ ਨਿਕਲਣਾ ਚਾਹੁੰਦੇ ਹਨ।

Have something to say? Post your comment
More Punjabi News News
ਰਾਣਾ ਗੁਰਜੀਤ ਦੇ ਅਸਤੀਫ਼ੇ ਨਾਲ ਇਹ ਸਿੱਧ ਹੋ ਗਿਆ ਕਿ ਉਸਨੇ ਆਪਣਾ ਗੁਨਾਹ ਕਬੂਲ ਲਿਆ ਹੈ, ਕੈਪਟਨ ਅਮਰਿੰਦਰ ਸਿੰਘ ਅਸਤੀਫ਼ਾ ਸਵੀਕਾਰ ਨਾ ਕਰਕੇ ਪੰਜਾਬੀਆਂ ਨਾਲ ਧੋਖਾ ਕਰ ਰਹੇ ਹਨ-ਭਗਵੰਤ ਮਾਨ
ਮਾਨਸਾ 'ਚ ਕੈਪਟਨ ਦੇ ਡਰਾਮੇ ਦੀ ਪੋਲ ਖੋਲ੍ਹੇਗੀ 'ਆਪ'- ਅਮਨ ਅਰੋੜਾ
ਕੈਪਟਨ ਅਤੇ ਬਾਦਲਾਂ ਵਿਚਕਾਰ ਨੇੜਤਾ ਕਾਰਨ ਕਾਂਗਰਸ ਸਰਕਾਰ ਭਿ੍ਰਸ਼ਟ ਅਕਾਲੀਆਂ ਖਿਲਾਫ ਕਾਰਵਾਈ ਕਰਨ ਤੋਂ ਭੱਜ ਰਹੀ ਹੈ- ਭਗਵੰਤ ਮਾਨ ਹਰਿਆਣਾ ਨੂੰ ਸ਼ਾਰਦਾ ਯਮੂਨਾ ਨਹਿਰ ਤੋਂ ਪਾਣੀ ਦਿੱਤਾ ਜਾਵੇ- ਆਮ ਆਦਮੀ ਪਾਰਟੀ ਆਮ ਆਦਮੀ ਪਾਰਟੀ ਨੇ ਰਾਜਪਾਲ ਨੂੰ ਕਣਕ ਦੀ ਖਰੀਦ ਸੰਬੰਧੀ ਤਿਆਰੀਆਂ ਲਈ ਸਰਬ ਪਾਰਟੀ ਮੀਟਿੰਗ ਸੱਦਣ ਦੀ ਕੀਤੀ ਬੇਨਤੀ ਪੰਜਾਬ 'ਚ ਆਮ ਆਦਮੀ ਪਾਰਟੀ ਨੇ ਨਸ਼ਾ-ਵਿਰੋਧੀ ਮੁਹਿੰਮ ਕੀਤੇ ਕਮਰਕੱਸੇ, ਉਮੀਦਵਾਰਾਂ ਤੇ ਵਲੰਟੀਅਰਾਂ ਤੋਂ ਅੰਕੜੇ ਮੰਗੇ
- ਵੜੈਚ ਵੱਲੋਂ ਆਲੂ ਉਤਪਾਦਕਾਂ ਲਈ ਨੈਫ਼ੇਡ ਦੁਆਰਾ ਵੀ ਖ਼ਰੀਦਦਾਰੀ ਅਤੇ ਮਾਲ-ਭਾੜੇ ਉੱਤੇ ਸਬਸਿਡੀ ਦੀ ਮੰਗ
ਮੌੜ ਧਮਾਕੇ ਦੇ ਪੀੜਤਾਂ ਨੂੰ ਮਿਲੇ ਸੰਜੇ ਸਿੰਘ, ਵਿਸ਼ੇਸ਼ ਜਾਂਚ ਟੀਮ ਦੇ ਗਠਨ ਦੀ ਕੀਤੀ ਮੰਗ
ਜੋਰਾ ਸਿੰਘ ਕਮਿਸ਼ਨ ਨੇ ਬਹਿਬਲ ਕਲਾਂ ਵਿਖੇ ਸਿੱਖਾਂ ਉਤੇ ਪੁਲਿਸ ਗੋਲੀਬਾਰੀ ਲਈ ਸੂਬਾ ਸਰਕਾਰ ਨੂੰ ਜਿੰਮੇਵਾਰ ਠਹਿਰਾਇਆ – ਕੇਜਰੀਵਾਲ
ਆਮ ਆਦਮੀ ਪਾਰਟੀ ਦਾ ਬਜਟ ਉਤੇ ਪ੍ਰਤੀਕਰਮ ਚੰਡੀਗੜ੍ਹ: