Wednesday, January 17, 2018
Follow us on
Punjabi News

ਰਾਹੁਲ ਗਾਂਧੀ ਅਤੇ ਕੈਪਟਨ ਅਮਰਿੰਦਰ ਨੇ ਮਜੀਠਾ ਰੈਲੀ ਦੌਰਾਨ ਇਕ ਵਾਰ ਵੀ ਮਜੀਠੀਆ ਦਾ ਨਾਮ ਨਹੀਂ ਲਿਆ-ਸ਼ੇਰਗਿੱਲ

January 29, 2017 06:14 PM

ਚੰਡੀਗੜ,
    ਆਮ ਆਦਮੀ ਪਾਰਟੀ ਦੇ ਮਜੀਠਾ ਤੋਂ ਉਮੀਦਵਾਰ ਹਿੰਮਤ ਸਿੰਘ ਸ਼ੇਰਗਿੱਲ ਨੇ ਕਾਂਗਰਸ ਦੇ ਰਾਸ਼ਟਰੀ ਉਪ ਪ੍ਰਧਾਨ ਰਾਹੁਲ ਗਾਂਧੀ ਅਤੇ ਪੰਜਾਬ ਕਾਂਗਰਸ ਮੁਖੀ ਕੈਪਟਨ ਅਮਰਿੰਦਰ ਸਿੰਘ ਵਲੋਂ ਮਜੀਠਾ ਵਿਖੇ ਕਾਂਗਰਸ ਰੈਲੀ ਦੌਰਾਨ ਬਿਕਰਮ ਸਿੰਘ ਮਜੀਠੀਆ ਦਾ ਨਾਮ ਇਕ ਵਾਰ ਵੀ ਨਾ ਲੈਣ ਦਾ ਦੋਸ਼ ਲਗਾਉਦਿਆ ਕਿਹਾ ਕਿ ਇਸ ਤੋਂ ਕਾਂਗਰਸੀਆਂ ਅਤੇ ਅਕਾਲੀਆਂ ਦੀ ਮਿਲੀਭੁਗਤ ਜਗਜਾਹਿਰ ਹੁੰਦੀ ਹੈ। 
    ਪ੍ਰੈਸ ਨੂੰ ਜਾਰੀ ਬਿਆਨ ਵਿਚ ਸ਼ੇਰਗਿੱਲ ਨੇ ਕਿਹਾ ਕਿ ਰਾਹੁਲ ਗਾਂਧੀ ਅਤੇ ਕੈਪਟਨ ਅਮਰਿੰਦਰ ਸਿੰਘ ਪੰਜਾਬ ਨੂੰ ਨਸ਼ਾ ਮੁਕਤ ਕਰਨ ਸੰਬੰਧੀ ਵੱਡੇ ਵੱਡੇ ਬਿਆਨ ਦੇ ਰਹੇ ਹਨ ਪਰੰਤੂ ਪੰਜਾਬ ਵਿਚ ਨਸ਼ੇ ਦੇ ਤਸ਼ਕਰ ਬਿਕਰਮ ਮਜੀਠੀਆ ਖਿਲਾਫ ਇਕ ਸ਼ਬਦ ਵੀ ਨਾ ਬੋਲਣਾ ਉਨਾਂ ਦੀ ਨਸ਼ਾ ਖਤਮ ਕਰਨ ਦੇ ਦਾਅਵੇ ਦੀ ਫੂਕ ਕੱਢਦਾ ਹੈ। ਉਨਾਂ ਕਿਹਾ ਕਿ ਕਾਂਗਰਸ ਕੋਲੋਂ ਬਿਕਰਮ ਮਜੀਠੀਆ ਅਤੇ ਨਸ਼ੇ ਦੇ ਧੰਦੇ ਵਿਚ ਲਿਪਤ ਹੋਰ ਅਕਾਲੀ ਆਗੂਆਂ ਖਿਲਾਫ ਕਾਰਵਾਈ ਦੀ ਉਮੀਦ ਰੱਖਣਾ ਮੁਰਖਤਾ ਹੈ। ਆਪ ਆਗੂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਵੋਟਾਂ ਪ੍ਰਾਪਤ ਕਰਨ ਲਈ ਨਸ਼ੇ ਦੇ ਮੁੱਦੇ ਉਤੇ ਫਾਲਤੂ ਬਿਆਨਬਾਜੀ ਕਰ ਰਹੇ ਹਨ ਪਰੰਤੂ ਸਚਾਈ ਇਹ ਹੈ ਕਿ ਉਨਾਂ ਨੇ ਮਜੀਠੀਏ ਨੂੰ ਨਸ਼ੇ ਤਸਕਰੀ ਦੇ ਕੇਸ ਵਿਚ ਸੀਬੀਆਈ ਜਾਂਚ ਤੋਂ ਬਚਾਇਆ ਸੀ।
    ਸ਼ੇਰਗਿੱਲ ਨੇ ਕਿਹਾ ਕਿ ਹੁਣ ਇਹ ਜਗਜਾਹਿਰ ਹੈ ਕਿ ਅਕਾਲੀ ਅਤੇ ਕਾਂਗਰਸੀ ਪੰਜਾਬ ਵਿਚ ਚੋਣਾਂ ਮਿਲਕੇ ਲੜ ਰਹੇ ਹਨ। ਦੋਵਾਂ ਪਾਰਟੀਆਂ ਦੇ ਆਗੂ ਇਕ ਦੂਸਰੇ ਨੂੰ ਆਪਣੇ ਸਿਆਸੀ ਹਿੱਤਾਂ ਅਤੇ ਸੱਤਾ ਪ੍ਰਾਪਤੀ ਲਈ ਬਚਾ ਰਹੇ ਹਨ। ਉਨਾਂ ਕਿਹਾ ਕਿ ਪੰਜਾਬ ਇਸ ਸਮੇਂ ਤਬਦੀਲੀ ਚਾਹੁੰਦਾ ਹੈ ਅਤੇ ਆਮ ਆਦਮੀ ਪਾਰਟੀ ਅਜਿਹਾ ਕਰਨ ਦੇ ਕਾਬਿਲ ਹੈ। ਉਨਾਂ ਕਿਹਾ ਕਿ ਆਮ ਆਦਮੀ ਪਾਰਟੀ 2017 ਵਿਚ ਭਾਰੀ ਬਹੁਮਤ ਨਾਲ ਜਿੱਤ ਕੇ ਆਮ ਲੋਕਾਂ ਦੀ ਸਰਕਾਰ ਬਣਾਵੇਗੀ।  
   

Have something to say? Post your comment
More Punjabi News News
ਮਾਨਸਾ 'ਚ ਕੈਪਟਨ ਦੇ ਡਰਾਮੇ ਦੀ ਪੋਲ ਖੋਲ੍ਹੇਗੀ 'ਆਪ'- ਅਮਨ ਅਰੋੜਾ
ਕੈਪਟਨ ਅਤੇ ਬਾਦਲਾਂ ਵਿਚਕਾਰ ਨੇੜਤਾ ਕਾਰਨ ਕਾਂਗਰਸ ਸਰਕਾਰ ਭਿ੍ਰਸ਼ਟ ਅਕਾਲੀਆਂ ਖਿਲਾਫ ਕਾਰਵਾਈ ਕਰਨ ਤੋਂ ਭੱਜ ਰਹੀ ਹੈ- ਭਗਵੰਤ ਮਾਨ ਹਰਿਆਣਾ ਨੂੰ ਸ਼ਾਰਦਾ ਯਮੂਨਾ ਨਹਿਰ ਤੋਂ ਪਾਣੀ ਦਿੱਤਾ ਜਾਵੇ- ਆਮ ਆਦਮੀ ਪਾਰਟੀ ਆਮ ਆਦਮੀ ਪਾਰਟੀ ਨੇ ਰਾਜਪਾਲ ਨੂੰ ਕਣਕ ਦੀ ਖਰੀਦ ਸੰਬੰਧੀ ਤਿਆਰੀਆਂ ਲਈ ਸਰਬ ਪਾਰਟੀ ਮੀਟਿੰਗ ਸੱਦਣ ਦੀ ਕੀਤੀ ਬੇਨਤੀ ਪੰਜਾਬ 'ਚ ਆਮ ਆਦਮੀ ਪਾਰਟੀ ਨੇ ਨਸ਼ਾ-ਵਿਰੋਧੀ ਮੁਹਿੰਮ ਕੀਤੇ ਕਮਰਕੱਸੇ, ਉਮੀਦਵਾਰਾਂ ਤੇ ਵਲੰਟੀਅਰਾਂ ਤੋਂ ਅੰਕੜੇ ਮੰਗੇ
- ਵੜੈਚ ਵੱਲੋਂ ਆਲੂ ਉਤਪਾਦਕਾਂ ਲਈ ਨੈਫ਼ੇਡ ਦੁਆਰਾ ਵੀ ਖ਼ਰੀਦਦਾਰੀ ਅਤੇ ਮਾਲ-ਭਾੜੇ ਉੱਤੇ ਸਬਸਿਡੀ ਦੀ ਮੰਗ
ਮੌੜ ਧਮਾਕੇ ਦੇ ਪੀੜਤਾਂ ਨੂੰ ਮਿਲੇ ਸੰਜੇ ਸਿੰਘ, ਵਿਸ਼ੇਸ਼ ਜਾਂਚ ਟੀਮ ਦੇ ਗਠਨ ਦੀ ਕੀਤੀ ਮੰਗ
ਜੋਰਾ ਸਿੰਘ ਕਮਿਸ਼ਨ ਨੇ ਬਹਿਬਲ ਕਲਾਂ ਵਿਖੇ ਸਿੱਖਾਂ ਉਤੇ ਪੁਲਿਸ ਗੋਲੀਬਾਰੀ ਲਈ ਸੂਬਾ ਸਰਕਾਰ ਨੂੰ ਜਿੰਮੇਵਾਰ ਠਹਿਰਾਇਆ – ਕੇਜਰੀਵਾਲ
ਆਮ ਆਦਮੀ ਪਾਰਟੀ ਦਾ ਬਜਟ ਉਤੇ ਪ੍ਰਤੀਕਰਮ ਚੰਡੀਗੜ੍ਹ: ਹਰਸਿਮਰਤ ਬਾਦਲ ਵੱਲੋਂ ਜਾਰੀ ਬਿਆਨ “ਮੋਗਾ ਵਿੱਚ ਬਲਾਸਟ” ਨਾਲ ਹੋਇਆ ਖੁਲਾਸਾ, ਬਾਦਲ ਪਰਿਵਾਰ ਪੰਜਾਬ ਵਿੱਚ ਧਮਾਕੇ ਕਰਵਾ ਕੇ ਚੋਣਾਂ ਨੂੰ ਤਹਿਸ-ਨਹਿਸ ਕਰਨਾ ਚਾਹੁੰਦਾ ਹੈ