Wednesday, November 20, 2019
Follow us on
Download Mobile App
Punjabi News

ਮੋਦੀ ਨੇ ਵਾਜਪਈ ਦੀ ਤੁਲਨਾ ਭਿ੍ਰਸ਼ਟ ਬਾਦਲ ਨਾਲ ਕਰਕੇ ਉਨਾਂ ਨੂੰ ਅਪਮਾਨਿਤ ਕੀਤਾ ਵੜੈਚ

January 29, 2017 08:21 PM

ਚੰਡੀਗੜ:


ਆਮ ਆਦਮੀ ਪਾਰਟੀ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਉਸ ਬਿਆਨ ਨੂੰ ਕਾਫੀ ਮੰਦਭਾਗਾ ਦੱਸਿਆ ਹੈ, ਜਿਸ ਵਿੱਚ ਉਨਾਂ ਨੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਈ ਦੀ ਤੁਲਨਾ ਸਭ ਤੋਂ ਜਿਆਦਾ ਭਿ੍ਰਸ਼ਟਾਚਾਰੀ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨਾਲ ਕੀਤੀ ਹੈ ਅਤੇ ਕਿਹਾ ਹੈ ਕਿ ਅਜਿਹਾ ਕਰਕੇ ਮੋਦੀ ਨੇ ਵਾਜਪਈ ਨੂੰ ਅਪਮਾਨਿਤ ਕੀਤਾ ਹੈ। 
ਇੱਥੋਂ ਜਾਰੀ ਇੱਕ ਬਿਆਨ ਵਿੱਚ ਆਮ ਆਦਮੀ ਪਾਰਟੀ ਦੇ ਸੂਬਾ ਕਨਵੀਨਰ ਗੁਰਪ੍ਰੀਤ ਸਿੰਘ ਵੜੈਚ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੀ ਕੋਟਕਪੂਰਾ ਰੈਲੀ ਵਿੱਚ ਅਕਾਲੀ-ਭਾਜਪਾ ਗਠਜੋੜ ਵੱਲੋਂ ਪਿਛਲੇ 10 ਸਾਲਾਂ ਵਿੱਚ ਕੀਤੇ ਗਏ ਭਿ੍ਰਸ਼ਟਾਚਾਰ ਉਤੇ ਪਰਦਾ ਪਾਉਣ ਦੀ ਕੋਸ਼ਿਸ਼ ਕੀਤੀ ਹੈ। ਵੜੈਚ ਨੇ ਕਿਹਾ ਕਿ ਪਿਛਲੇ ਇੱਕ ਦਹਾਕੇ ਵਿੱਚ ਬਾਦਲ ਪਰਿਵਾਰ ਵੱਲੋਂ ਕੀਤੇ ਭਿ੍ਰਸ਼ਟਾਚਾਰ ਅਤੇ ਸੂਬੇ ਦੇ ਸੋਮਿਆਂ ਦੀ ਲੁੱਟ ਲਈ ਭਾਜਪਾ ਬਰਾਬਰ ਦੀ ਜਿੰਮੇਵਾਰ ਹੈ। 

ਵੜੈਚ ਨੇ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਵੇਲੇ ਡਰੱਗ ਅਤੇ ਗੈਰਕਾਨੂੰਨੀ ਮਾਇਨਿੰਗ ਮਾਫੀਆ ਨੇ ਆਪਣੀਆਂ ਜੜਾਂ ਬਹੁਤ ਡੁੰਘੇ ਤੱਕ ਵਿਛਾ ਲਈਆਂ ਸਨ। ਵੜੈਚ ਨੇ ਮੋਦੀ ਨੂੰ ਯਾਦ ਕਰਵਾਇਆ ਕਿ ਉਨਾਂ ਨੇ 2014 ਵਿੱਚ ਭਿ੍ਰਸ਼ਟਾਚਾਰ ਵਿੱਚ ਸ਼ਾਮਿਲ ਮੰਤਰੀਆਂ ਨੂੰ ਹਟਾਉਣਾ ਸੀ, ਪਰ ਉਨਾਂ ਨੇ ਨਹੀਂ ਹਟਾਇਆ। ਉਨਾਂ ਕਿਹਾ ਕਿ ਬੀਜੇਪੀ ਨੇ ਭਿ੍ਰਸ਼ਟਾਚਾਰ ਅਤੇ ਗੈਰਕਾਨੂੰਨੀ ਮਾਇਨਿੰਗ ਦੇ ਖਿਲਾਫ ਕਦੇ ਆਵਾਜ ਨਹੀਂ ਚੁੱਕੀ, ਉਲਟਾ ਸੁਖਬੀਰ ਬਾਦਲ ਅਤੇ ਬਿਕਰਮ ਮਜੀਠੀਆ ਵੱਲੋਂ ਕੀਤੇ ਗਏ ਭਿ੍ਰਸ਼ਟਾਚਾਰ ਉਤੇ ਪੋਚੇ ਫੇਰਦੇ ਰਹੇ। 


ਵੜੈਚ ਨੇ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਵੇਲੇ ਡਰੱਗ ਅਤੇ ਗੈਰਕਾਨੂੰਨੀ ਮਾਇਨਿੰਗ ਮਾਫੀਆ ਨੇ ਆਪਣੀਆਂ ਜੜਾਂ ਬਹੁਤ ਡੁੰਘੇ ਤੱਕ ਵਿਛਾ ਲਈਆਂ ਸਨ। ਵੜੈਚ ਨੇ ਮੋਦੀ ਨੂੰ ਯਾਦ ਕਰਵਾਇਆ ਕਿ ਉਨਾਂ ਨੇ 2014 ਵਿੱਚ ਭਿ੍ਰਸ਼ਟਾਚਾਰ ਵਿੱਚ ਸ਼ਾਮਿਲ ਮੰਤਰੀਆਂ ਨੂੰ ਹਟਾਉਣਾ ਸੀ, ਪਰ ਉਨਾਂ ਨੇ ਨਹੀਂ ਹਟਾਇਆ। ਉਨਾਂ ਕਿਹਾ ਕਿ ਬੀਜੇਪੀ ਨੇ ਭਿ੍ਰਸ਼ਟਾਚਾਰ ਅਤੇ ਗੈਰਕਾਨੂੰਨੀ ਮਾਇਨਿੰਗ ਦੇ ਖਿਲਾਫ ਕਦੇ ਆਵਾਜ ਨਹੀਂ ਚੁੱਕੀ, ਉਲਟਾ ਸੁਖਬੀਰ ਬਾਦਲ ਅਤੇ ਬਿਕਰਮ ਮਜੀਠੀਆ ਵੱਲੋਂ ਕੀਤੇ ਗਏ ਭਿ੍ਰਸ਼ਟਾਚਾਰ ਉਤੇ ਪੋਚੇ ਫੇਰਦੇ ਰਹੇ। 
ਵੜੈਚ ਨੇ ਕਿਹਾ ਕਿ ਪੰਜਾਬ ਦੇ ਲੋਕ ਮੋਦੀ ਦੇ ਬਹਿਕਾਵੇ ਵਿੱਚ ਨਹੀਂ ਆਉਣਗੇ ਕਿ ਜੇਕਰ ਅਕਾਲੀ-ਭਾਜਪਾ ਗਠਜੋੜ ਸੱਤਾ ਵਿੱਚ ਨਾ ਆਇਆ ਤਾਂ ਪਾਕਿਸਤਾਨ ਤੋਂ ਖਤਰਾ ਹੋ ਸਕਦਾ ਹੈ। ਉਨਾਂ ਕਿਹਾ ਕਿ ਕੁੱਝ ਮਹੀਨਾਂ ਪਹਿਲਾਂ ਮੋਦੀ ਨੇ ਝੂਠੀ ਅਫਵਾਹ ਫੈਲਾ ਕੇ ਸਰਹੱਦੀ ਪਿੰਡਾਂ ਦੇ ਲੋਕਾਂ ਨੂੰ ਉਥੋਂ ਜਾਣ ਲਈ ਮਜਬੂਰ ਕਰ ਦਿੱਤਾ ਸੀ। ਵੜੈਚ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਕਈ ਵਾਰ ਪਾਕਿਸਤਾਨ ਦਾ ਸਾਹਮਣਾ ਕੀਤਾ ਹੈ। 
ਆਪ ਆਗੂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਭੀੜ ਵਿਖਾਉਣ ਲਈ ਹੋਰਨਾਂ ਇਲਾਕਿਆਂ ਤੋਂ ਲੋਕ ਲਿਆਂਦੇ ਗਏ ਸਨ ਕਿਉਂਕਿ ਪਿਛਲੀ ਵਾਰ ਜਲੰਧਰ ਰੈਲੀ ਵਿੱਚ ਲੋਕਾਂ ਨੂੰ ਥੋੜੀ ਗਿਣਤੀ ਵਿੱਚ ਵੇਖ ਕੇ ਉਹ ਬਹੁਤ ਨਰਾਜ ਹੋਏ ਸਨ। ਉਨਾਂ ਕਿਹਾ ਕਿ ਪੰਜਾਬ ਦੇ ਲੋਕ ਅਕਾਲੀ-ਭਾਜਪਾ ਗਠਜੋੜ ਤੋਂ ਨਿਜਾਤ ਪਾਉਣ ਦਾ ਮਨ ਬਣਾ ਚੁੱਕੇ ਹਨ ਅਤੇ ਹੁਣ ਕਿਸੇ ਵੀ ਧਮਕੀ ਜਾਂ ਲਾਲਚ ਲੋਕਾਂ ਦਾ ਮਨ ਨਹੀਂ ਬਦਲਿਆ ਜਾ ਸਕਦਾ। 
    
   

 

Have something to say? Post your comment
More Punjabi News News
ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸਪੱਸ਼ਟ ਕੀਤਾ ਕਿ ਪਾਰਟੀ 'ਰੈਂਫਰੈਂਡਮ 2020 ਮੁਹਿੰਮ' ਦਾ ਪ੍ਰਤੱਖ ਜਾਂ ਅਪ੍ਰਤੱਖ ਰੂਪ 'ਚ ਕਿਸੇ ਕਿਸਮ ਦਾ ਸਮਰਥਨ ਨਹੀਂ ਕਰਦੀ ਰਾਣਾ ਗੁਰਜੀਤ ਦੇ ਅਸਤੀਫ਼ੇ ਨਾਲ ਇਹ ਸਿੱਧ ਹੋ ਗਿਆ ਕਿ ਉਸਨੇ ਆਪਣਾ ਗੁਨਾਹ ਕਬੂਲ ਲਿਆ ਹੈ, ਕੈਪਟਨ ਅਮਰਿੰਦਰ ਸਿੰਘ ਅਸਤੀਫ਼ਾ ਸਵੀਕਾਰ ਨਾ ਕਰਕੇ ਪੰਜਾਬੀਆਂ ਨਾਲ ਧੋਖਾ ਕਰ ਰਹੇ ਹਨ-ਭਗਵੰਤ ਮਾਨ
ਮਾਨਸਾ 'ਚ ਕੈਪਟਨ ਦੇ ਡਰਾਮੇ ਦੀ ਪੋਲ ਖੋਲ੍ਹੇਗੀ 'ਆਪ'- ਅਮਨ ਅਰੋੜਾ
ਕੈਪਟਨ ਅਤੇ ਬਾਦਲਾਂ ਵਿਚਕਾਰ ਨੇੜਤਾ ਕਾਰਨ ਕਾਂਗਰਸ ਸਰਕਾਰ ਭਿ੍ਰਸ਼ਟ ਅਕਾਲੀਆਂ ਖਿਲਾਫ ਕਾਰਵਾਈ ਕਰਨ ਤੋਂ ਭੱਜ ਰਹੀ ਹੈ- ਭਗਵੰਤ ਮਾਨ ਹਰਿਆਣਾ ਨੂੰ ਸ਼ਾਰਦਾ ਯਮੂਨਾ ਨਹਿਰ ਤੋਂ ਪਾਣੀ ਦਿੱਤਾ ਜਾਵੇ- ਆਮ ਆਦਮੀ ਪਾਰਟੀ ਆਮ ਆਦਮੀ ਪਾਰਟੀ ਨੇ ਰਾਜਪਾਲ ਨੂੰ ਕਣਕ ਦੀ ਖਰੀਦ ਸੰਬੰਧੀ ਤਿਆਰੀਆਂ ਲਈ ਸਰਬ ਪਾਰਟੀ ਮੀਟਿੰਗ ਸੱਦਣ ਦੀ ਕੀਤੀ ਬੇਨਤੀ ਪੰਜਾਬ 'ਚ ਆਮ ਆਦਮੀ ਪਾਰਟੀ ਨੇ ਨਸ਼ਾ-ਵਿਰੋਧੀ ਮੁਹਿੰਮ ਕੀਤੇ ਕਮਰਕੱਸੇ, ਉਮੀਦਵਾਰਾਂ ਤੇ ਵਲੰਟੀਅਰਾਂ ਤੋਂ ਅੰਕੜੇ ਮੰਗੇ
- ਵੜੈਚ ਵੱਲੋਂ ਆਲੂ ਉਤਪਾਦਕਾਂ ਲਈ ਨੈਫ਼ੇਡ ਦੁਆਰਾ ਵੀ ਖ਼ਰੀਦਦਾਰੀ ਅਤੇ ਮਾਲ-ਭਾੜੇ ਉੱਤੇ ਸਬਸਿਡੀ ਦੀ ਮੰਗ
ਮੌੜ ਧਮਾਕੇ ਦੇ ਪੀੜਤਾਂ ਨੂੰ ਮਿਲੇ ਸੰਜੇ ਸਿੰਘ, ਵਿਸ਼ੇਸ਼ ਜਾਂਚ ਟੀਮ ਦੇ ਗਠਨ ਦੀ ਕੀਤੀ ਮੰਗ
ਜੋਰਾ ਸਿੰਘ ਕਮਿਸ਼ਨ ਨੇ ਬਹਿਬਲ ਕਲਾਂ ਵਿਖੇ ਸਿੱਖਾਂ ਉਤੇ ਪੁਲਿਸ ਗੋਲੀਬਾਰੀ ਲਈ ਸੂਬਾ ਸਰਕਾਰ ਨੂੰ ਜਿੰਮੇਵਾਰ ਠਹਿਰਾਇਆ – ਕੇਜਰੀਵਾਲ