Monday, May 21, 2018
Follow us on
BREAKING NEWS
जनता से पूछ कर बनेगा आम आदमी पार्टी राजस्थान का घोषणा पत्र     बीरगांव में आम आदमी पार्टी का सम्मेलन, तालाब शुद्धिकरण के लिये 25 मई को जल सत्याग्रहकांग्रेस में नहीं है भाजपा को हराने की क्षमता, संगठन के जरिये हराया जा सकता है भाजपा को: आलोक अग्रवालराजस्थान में आप की सरकार लाने की ठानी है जनता नेप्रदेश की जनता बदलाव का मन बना चुकी है, आप पर ईमानदार सरकार देने की महत्वपूर्ण जिम्मेदारी: आलोक अग्रवाल16 मई को अलवर में प्रदेशस्तरीय कार्यकर्ता सम्मेलनजनता को निपट मूर्ख जान फैसले ले रही है वसुंधरा सरकार : आम आदमी पार्टी13 मई को कोटा ‘युवा क्रांति सम्मलेन’ की मुख्य वक्ता होंगी अल्का लाम्बा
Punjabi News

ਪੰਜਾਬ ਨੂੰ ਮੁੜ ਤੋਂ ਮਹਾਨ ਬਣਾਉਣ ਲਈ, ਪ੍ਰਵਾਸੀ ਭਾਰਤੀਆਂ ਵੱਲੋਂ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਕੀਤਾ ਗਿਆ ਪ੍ਰਚਾਰ

January 30, 2017 06:39 PM

ਚੰਡੀਗੜ੍ਹ

          ਪੰਜਾਬ ਵਿੱਚ ਸਿਆਸੀ ਬਦਲਾਅ ਦਾ ਸੁਪਨਾ ਲੈ ਕੇ ਦੁਨੀਆਂ ਦੇ ਵੱਖ-ਵੱਖ ਦੇਸ਼ਾਂ ਤੋਂ ਆਏ ਹਜਾਰਾਂ ਪ੍ਰਵਾਸੀ ਭਾਰਤੀਆਂ ਵੱਲੋਂ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ ਗਿਆ। ਵੱਡੀ ਗਿਣਤੀ ਵਿੱਚ ਕੈਨੇਡਾ, ਯੂਕੇ ਅਤੇ ਯੂਐਸਏ ਤੋਂ ਪ੍ਰਵਾਸੀ ਭਾਈਚਾਰੇ ਦੇ ਗਰੁੱਪਾਂ ਨੇ ਕਪੂਰਥਲਾ, ਫਿਲੌਰ, ਮਜੀਠਾ ਅਤੇ ਮਾਝਾ ਖੇਤਰ ਦੇ ਹੋਰ ਕਈ ਵਿਧਾਨ ਸਭਾ ਹਲਕਿਆਂ ਵਿੱਚ ਪ੍ਰਚਾਰ ਕੀਤਾ।

          ਸਥਾਨਕ ਆਪ ਉਮੀਦਵਾਰਾਂ ਦੇ ਨਾਲ ਮਿਲ ਕੇ ਪ੍ਰਵਾਸੀ ਭਾਰਤੀਆਂ ਵੱਲੋਂ ਪਿੰਡਾਂ ਦੇ ਲੋਕਾਂ ਨੂੰ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਬਾਰੇ ਜਾਗਰੁਕ ਕੀਤਾ ਗਿਆ।

ਇਸ ਮੌਕੇ ਜੋਬਨ ਰੰਧਾਵਾ ਨੇ ਕਿਹਾ ਕਿ ਉਨਾਂ ਨੂੰ ਆਮ ਆਦਮੀ ਪਾਰਟੀ ਤੋਂ ਬਹੁਤ ਉਮੀਦਾਂ ਹਨ ਅਤੇ ਆਪਣੀ ਮਾਤ੍ਰ ਭੂਮੀ ਦਾ ਕਰਜਾ ਅਦਾ ਕਰਨ ਲਈ ਉਹ ਪੰਜਾਬ ਆਏ ਹਨ। ਜੋਬਨ ਰੰਧਾਵਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਅਜਿਹੀ ਇਕਲੌਤੀ ਪਾਰਟੀ ਹੈ, ਜੋ ਪੰਜਾਬ ਦੇ ਕਿਸਾਨਾਂ ਨੂੰ ਕਰਜਾ ਮੁਕਤ ਕਰਨ ਦੇ ਨਾਲ-ਨਾਲ ਲੋਕਾਂ ਨੂੰ ਅਕਾਲੀ ਅਤੇ ਕਾਂਗਰਸੀ ਆਗੂਆਂ ਦੇ ਚੁੰਗਲ ਤੋਂ ਛੁਡਾਉਣਾ ਚਾਹੁੰਦੀ ਹੈ, ਜਿਨਾਂ ਨੇ ਆਪਣੇ ਸੌੜੇ ਹਿਤਾਂ ਲਈ ਸਿਰਫ ਸਿਆਸਤ ਕੀਤੀ ਹੈ।

ਇਸ ਮੌਕੇ ਸੁਰਿੰਦਰ ਮਾਵੀ ਨੇ ਕਿਹਾ ਕਿ ਭ੍ਰਿਸ਼ਟ ਸਿਸਟਮ ਕਾਰਨ ਉਹ ਵਿਦੇਸਾਂ ਵਿੱਚ ਜਾ ਕੇ ਵਸ ਗਏ, ਪਰ ਉਹ ਇਸ ਸਿਸਟਮ ਨੂੰ ਵੋਟ ਦੀ ਤਾਕਤ ਰਾਹੀਂ ਸਹੀ ਕਰਨ ਲਈ ਵਾਪਿਸ ਆਏ ਹਨ। ਉਨਾਂ ਕਿਹਾ ਕਿ ਬੇਰੋਜਗਾਰੀ ਮੁੱਖ ਮੁੱਦਾ ਹੈ, ਜਿਸ ਕਾਰਨ ਨੌਜਵਾਨਾਂ ਨੂੰ ਆਪਣੀ ਧਰਤੀ ਤੋਂ ਦੂਰ ਵਿਦੇਸਾਂ ਵਿੱਚ ਜਾ ਕੇ ਵਸਣਾ ਪੈਂਦਾ ਹੈ। ਉਨਾਂ ਉਮੀਦ ਜਤਾਈ ਕਿ ਆਮ ਆਦਮੀ ਪਾਰਟੀ ਨੌਜਵਾਨਾਂ ਲਈ ਰੋਜਗਾਰ ਦੇ ਨਵੇਂ ਮੌਕੇ ਪੈਦਾ ਕਰੇਗੀ।

          ਇਸ ਮੌਕੇ ਸੁਰਿੰਦਰ ਮਾਵੀ ਨੇ ਕਿਹਾ ਕਿ ਭ੍ਰਿਸ਼ਟ ਸਿਸਟਮ ਕਾਰਨ ਉਹ ਵਿਦੇਸਾਂ ਵਿੱਚ ਜਾ ਕੇ ਵਸ ਗਏ, ਪਰ ਉਹ ਇਸ ਸਿਸਟਮ ਨੂੰ ਵੋਟ ਦੀ ਤਾਕਤ ਰਾਹੀਂ ਸਹੀ ਕਰਨ ਲਈ ਵਾਪਿਸ ਆਏ ਹਨ। ਉਨਾਂ ਕਿਹਾ ਕਿ ਬੇਰੋਜਗਾਰੀ ਮੁੱਖ ਮੁੱਦਾ ਹੈ, ਜਿਸ ਕਾਰਨ ਨੌਜਵਾਨਾਂ ਨੂੰ ਆਪਣੀ ਧਰਤੀ ਤੋਂ ਦੂਰ ਵਿਦੇਸਾਂ ਵਿੱਚ ਜਾ ਕੇ ਵਸਣਾ ਪੈਂਦਾ ਹੈ। ਉਨਾਂ ਉਮੀਦ ਜਤਾਈ ਕਿ ਆਮ ਆਦਮੀ ਪਾਰਟੀ ਨੌਜਵਾਨਾਂ ਲਈ ਰੋਜਗਾਰ ਦੇ ਨਵੇਂ ਮੌਕੇ ਪੈਦਾ ਕਰੇਗੀ।

          ਇਸ ਦੌਰਾਨ ਸੁਮੇਸ਼ ਹਾਂਡਾ ਨੇ ਕਿਹਾ ਕਿ ਰਵਾਇਤੀ ਪਾਰਟੀਆਂ ਵੱਲੋਂ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿੱਚ ਧੱਕਿਆ ਗਿਆ ਹੈ, ਕਿਸਾਨ ਖੁਦਕੁਸ਼ੀਆਂ ਕਰ ਰਹੇ ਹਨ ਅਤੇ ਵਪਾਰੀ ਹੋਰਨਾਂ ਸੂਬਿਆਂ ਵਿੱਚ ਜਾ ਰਹੇ ਹਨ। ਉਨਾਂ ਕਿਹਾ ਕਿ ਕਿਸੇ ਵੇਲੇ ਪੰਜਾਬ ਨੂੰ ਖੁਸ਼ਹਾਲੀ ਲਈ ਜਾਣਿਆ ਜਾਂਦਾ ਸੀ, ਪਰ ਰਵਾਇਤੀ ਪਾਰਟੀਆਂ ਨੇ ਪੰਜਾਬ ਨੂੰ ਤਹਿਸ-ਨਹਿਸ ਕਰਕੇ ਰੱਖ ਦਿੱਤਾ। ਉਨਾਂ ਕਿਹਾ ਕਿ ਪੰਜਾਬ ਦੀ ਖੁਸ਼ਹਾਲੀ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਗਠਨ ਬਹੁਤ ਜਰੂਰੀ ਹੈ।

Have something to say? Post your comment
More Punjabi News News
ਰਾਣਾ ਗੁਰਜੀਤ ਦੇ ਅਸਤੀਫ਼ੇ ਨਾਲ ਇਹ ਸਿੱਧ ਹੋ ਗਿਆ ਕਿ ਉਸਨੇ ਆਪਣਾ ਗੁਨਾਹ ਕਬੂਲ ਲਿਆ ਹੈ, ਕੈਪਟਨ ਅਮਰਿੰਦਰ ਸਿੰਘ ਅਸਤੀਫ਼ਾ ਸਵੀਕਾਰ ਨਾ ਕਰਕੇ ਪੰਜਾਬੀਆਂ ਨਾਲ ਧੋਖਾ ਕਰ ਰਹੇ ਹਨ-ਭਗਵੰਤ ਮਾਨ
ਮਾਨਸਾ 'ਚ ਕੈਪਟਨ ਦੇ ਡਰਾਮੇ ਦੀ ਪੋਲ ਖੋਲ੍ਹੇਗੀ 'ਆਪ'- ਅਮਨ ਅਰੋੜਾ
ਕੈਪਟਨ ਅਤੇ ਬਾਦਲਾਂ ਵਿਚਕਾਰ ਨੇੜਤਾ ਕਾਰਨ ਕਾਂਗਰਸ ਸਰਕਾਰ ਭਿ੍ਰਸ਼ਟ ਅਕਾਲੀਆਂ ਖਿਲਾਫ ਕਾਰਵਾਈ ਕਰਨ ਤੋਂ ਭੱਜ ਰਹੀ ਹੈ- ਭਗਵੰਤ ਮਾਨ ਹਰਿਆਣਾ ਨੂੰ ਸ਼ਾਰਦਾ ਯਮੂਨਾ ਨਹਿਰ ਤੋਂ ਪਾਣੀ ਦਿੱਤਾ ਜਾਵੇ- ਆਮ ਆਦਮੀ ਪਾਰਟੀ ਆਮ ਆਦਮੀ ਪਾਰਟੀ ਨੇ ਰਾਜਪਾਲ ਨੂੰ ਕਣਕ ਦੀ ਖਰੀਦ ਸੰਬੰਧੀ ਤਿਆਰੀਆਂ ਲਈ ਸਰਬ ਪਾਰਟੀ ਮੀਟਿੰਗ ਸੱਦਣ ਦੀ ਕੀਤੀ ਬੇਨਤੀ ਪੰਜਾਬ 'ਚ ਆਮ ਆਦਮੀ ਪਾਰਟੀ ਨੇ ਨਸ਼ਾ-ਵਿਰੋਧੀ ਮੁਹਿੰਮ ਕੀਤੇ ਕਮਰਕੱਸੇ, ਉਮੀਦਵਾਰਾਂ ਤੇ ਵਲੰਟੀਅਰਾਂ ਤੋਂ ਅੰਕੜੇ ਮੰਗੇ
- ਵੜੈਚ ਵੱਲੋਂ ਆਲੂ ਉਤਪਾਦਕਾਂ ਲਈ ਨੈਫ਼ੇਡ ਦੁਆਰਾ ਵੀ ਖ਼ਰੀਦਦਾਰੀ ਅਤੇ ਮਾਲ-ਭਾੜੇ ਉੱਤੇ ਸਬਸਿਡੀ ਦੀ ਮੰਗ
ਮੌੜ ਧਮਾਕੇ ਦੇ ਪੀੜਤਾਂ ਨੂੰ ਮਿਲੇ ਸੰਜੇ ਸਿੰਘ, ਵਿਸ਼ੇਸ਼ ਜਾਂਚ ਟੀਮ ਦੇ ਗਠਨ ਦੀ ਕੀਤੀ ਮੰਗ
ਜੋਰਾ ਸਿੰਘ ਕਮਿਸ਼ਨ ਨੇ ਬਹਿਬਲ ਕਲਾਂ ਵਿਖੇ ਸਿੱਖਾਂ ਉਤੇ ਪੁਲਿਸ ਗੋਲੀਬਾਰੀ ਲਈ ਸੂਬਾ ਸਰਕਾਰ ਨੂੰ ਜਿੰਮੇਵਾਰ ਠਹਿਰਾਇਆ – ਕੇਜਰੀਵਾਲ
ਆਮ ਆਦਮੀ ਪਾਰਟੀ ਦਾ ਬਜਟ ਉਤੇ ਪ੍ਰਤੀਕਰਮ ਚੰਡੀਗੜ੍ਹ: