Saturday, October 21, 2017
Follow us on
Punjabi News

ਆਮ ਆਦਮੀ ਪਾਰਟੀ ਦਾ ਬਜਟ ਉਤੇ ਪ੍ਰਤੀਕਰਮ ਚੰਡੀਗੜ੍ਹ:

February 01, 2017 09:25 PM

 

ਚੰਡੀਗੜ੍ਹ:

2017 ਦੇ ਬਜਟ ਨੂੰ ਪੇਸ਼ ਕਰਨ ਨੂੰ ਪੇਸ਼ ਕਰਨ ਵਿੱਚ ਸਰਕਾਰ ਨੇ ਬਹੁਤ ਕਾਹਲੀ ਕੀਤੀ। ਭਾਵੇਂ ਕਿ ਸੰਸਦ ਮੈਂਬਰ ਈ ਅਹਿਮਦ ਦੇ ਦੇਹਾਂਤ ਕਾਰਨ ਬਹੁਤੇ ਸਾਂਸਦਾਂ ਨੇ ਇੱਕ ਦਿਨ ਸੋਗ ਰੱਖਣ ਲਈ ਕਿਹਾ ਸੀ, ਪਰ ਸਰਕਾਰ ਦੀ ਕਾਹਲੀ ਨੂੰ ਵੇਖ ਕੇ ਦੇਸ਼ ਨੂੰ ਇਵੇਂ ਜਾਪਿਆ ਜਿਵੇਂ ਮੋਦੀ ਸਰਕਾਰ ਇੱਕ ਬਹੁਤ ਹੀ ਮਹੱਤਵਪੂਰਣ ਅਤੇ ਦੂਰਦਰਸ਼ੀ ਬਜਟ ਪੇਸ਼ ਕਰੇਗੀ, ਪਰ ਅਜਿਹਾ ਕੁੱਝ ਵੀ ਨਹੀਂ ਸੀ।

ਨਵੀਂਆਂ ਨੌਕਰੀਆਂ ਪੈਦਾ ਕਰਨ ਬਾਰੇ ਕੋਈ ਰੂਪ-ਰੇਖ ਨਹੀਂ ਦੱਸੀ ਗਈ, ਜਦਕਿ ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ ਦੇ ਨੌਜਵਾਨਾਂ ਨਾਲ ਹਰ ਸਾਲ 2 ਕਰੋੜ ਨੌਕਰੀਆਂ ਦੇਣ ਦਾ ਵਾਅਦਾ ਕੀਤਾ ਸੀ, ਜਦਕਿ ਪਿਛਲੇ 6 ਮਹੀਨਿਆਂ ਵਿੱਚ 23 ਲੱਖ ਜਣਿਆਂ ਨੂੰ ਨੌਕਰੀ ਤੋਂ ਹੱਥ ਧੋਣਾ ਪਿਆ।

ਇਹ ਇੱਕ ਸੀਮਿਤ ਅਤੇ ਫਿੱਕਾ ਬਜਟ ਸੀ, ਜਿਸਨੇ ਨੋਟਬੰਦੀ ਕਾਰਨ ਲਹੂ-ਲੁਹਾਣ ਹੋਏ ਅਰਥਚਾਰੇ ਦੀ ਹੋਰ ਬੇਇੱਜਤੀ ਕੀਤੀ। ਨੋਟਬੰਦੀ ਕਾਰਨ ਲੋਕਾਂ ਨੂੰ ਹੋਈ ਪ੍ਰੇਸ਼ਾਨੀ ਕਾਰਨ ਮਾਫੀ ਤੱਕ ਨਹੀਂ ਮੰਗੀ ਗਈ। ਨੋਟਬੰਦੀ ਤੋਂ ਬਾਅਦ ਹੋਈਆਂ ਪ੍ਰਾਪਤੀਆਂ ਬਾਰੇ ਕੋਈ ਵੀ ਡਾਟਾ ਮੁਹੱਈਆ ਕਰਵਾਉਣ ਵਿੱਚ ਸਰਕਾਰ ਨਾਕਾਮ ਰਹੀ। ਦੇਸ਼ ਹੁਣ ਵੀ ਜਾਣਨਾ ਚਾਹੁੰਦਾ ਹੈ ਕਿ ਨੋਟਬੰਦੀ ਕਾਰਨ ਕਿੰਨਾ ਕਾਲਾ ਧਨ ਬਾਹਰ ਆਇਆ ਅਤੇ ਕਿੰਨੀ ਜਾਅਲੀ ਕਰੰਸੀ ਫੜੀ ਗਈ। ਦੇਸ਼ ਦੀ ਜਨਤਾ ਇਹ ਜਾਣਨਾ ਚਾਹੁੰਦੀ ਹੈ ਕਿ ਉਹ ਆਪਣੇ ਬੈਂਕ ਖਾਤਿਆਂ ਵਿੱਚੋਂ ਆਜਾਦੀ ਨਾਲ ਕਦੋਂ ਪੈਸੇ ਕਢਵਾ ਸਕਦੇ ਹਨ।

ਨਵੀਂਆਂ ਨੌਕਰੀਆਂ ਪੈਦਾ ਕਰਨ ਬਾਰੇ ਕੋਈ ਰੂਪ-ਰੇਖ ਨਹੀਂ ਦੱਸੀ ਗਈ, ਜਦਕਿ ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ ਦੇ ਨੌਜਵਾਨਾਂ ਨਾਲ ਹਰ ਸਾਲ 2 ਕਰੋੜ ਨੌਕਰੀਆਂ ਦੇਣ ਦਾ ਵਾਅਦਾ ਕੀਤਾ ਸੀ, ਜਦਕਿ ਪਿਛਲੇ 6 ਮਹੀਨਿਆਂ ਵਿੱਚ 23 ਲੱਖ ਜਣਿਆਂ ਨੂੰ ਨੌਕਰੀ ਤੋਂ ਹੱਥ ਧੋਣਾ ਪਿਆ।

           ਬਜਟ ਵਿੱਚ ਕਿਸਾਨਾਂ ਲਈ ਕੋਈ ਰਾਹਤ ਨਹੀਂ ਹੈ, ਜੋ ਕਿ 2 ਸਾਲ ਤੋਂ ਅਕਾਲ, ਜਿਆਦਾ ਕਰਜੇ ਵਿੱਚ ਘਿਰੇ ਹੋਏ ਅਤੇ ਨੋਟਬੰਦੀ ਕਾਰਨ ਪ੍ਰੇਸ਼ਾਨ ਹਨ। ਇਸ ਤੋਂ ਇਲਾਵਾ ਵਿੱਤ ਮੰਤਰੀ ਵੱਲੋਂ ਪੰਜ ਸਾਲਾਂ ਵਿੱਚ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਵਾਲਾ ਜੁਮਲਾ ਬਿਆਨ ਛੱਡਿਆ ਹੈ। ਕੀ ਸਰਕਾਰ ਸਵਾਨੀਨਾਥਨ ਕਮੇਟੀ ਦੀਆਂ ਸਿਫਾਰਿਸ਼ਾਂ ਨੂੰ ਲਾਗੂ ਕਰਨ ਜਾ ਰਹੀ ਹੈ ਅਤੇ ਇਸ ਸਬੰਧੀ ਕੀ ਕਦਮ ਚੁੱਕੇ ਜਾ ਰਹੇ ਹਨ।  ਇਸ ਤੋਂ ਇਲਾਵਾ ਬਜਟ ਵਿੱਚ ਸਿੱਖਿਆ ਅਤੇ ਸਿਹਤ ਖੇਤਰਾਂ ਲਈ ਕੋਈ ਰੋਡਮੈਪ ਤਿਆਰ ਕਰਨ ਵਿੱਚ ਵੀ ਮੋਦੀ ਸਰਕਾਰ ਅਸਮਰੱਥ ਰਹੀ ਹੈ।

Have something to say? Post your comment
More Punjabi News News
ਕੈਪਟਨ ਅਤੇ ਬਾਦਲਾਂ ਵਿਚਕਾਰ ਨੇੜਤਾ ਕਾਰਨ ਕਾਂਗਰਸ ਸਰਕਾਰ ਭਿ੍ਰਸ਼ਟ ਅਕਾਲੀਆਂ ਖਿਲਾਫ ਕਾਰਵਾਈ ਕਰਨ ਤੋਂ ਭੱਜ ਰਹੀ ਹੈ- ਭਗਵੰਤ ਮਾਨ ਹਰਿਆਣਾ ਨੂੰ ਸ਼ਾਰਦਾ ਯਮੂਨਾ ਨਹਿਰ ਤੋਂ ਪਾਣੀ ਦਿੱਤਾ ਜਾਵੇ- ਆਮ ਆਦਮੀ ਪਾਰਟੀ ਆਮ ਆਦਮੀ ਪਾਰਟੀ ਨੇ ਰਾਜਪਾਲ ਨੂੰ ਕਣਕ ਦੀ ਖਰੀਦ ਸੰਬੰਧੀ ਤਿਆਰੀਆਂ ਲਈ ਸਰਬ ਪਾਰਟੀ ਮੀਟਿੰਗ ਸੱਦਣ ਦੀ ਕੀਤੀ ਬੇਨਤੀ ਪੰਜਾਬ 'ਚ ਆਮ ਆਦਮੀ ਪਾਰਟੀ ਨੇ ਨਸ਼ਾ-ਵਿਰੋਧੀ ਮੁਹਿੰਮ ਕੀਤੇ ਕਮਰਕੱਸੇ, ਉਮੀਦਵਾਰਾਂ ਤੇ ਵਲੰਟੀਅਰਾਂ ਤੋਂ ਅੰਕੜੇ ਮੰਗੇ
- ਵੜੈਚ ਵੱਲੋਂ ਆਲੂ ਉਤਪਾਦਕਾਂ ਲਈ ਨੈਫ਼ੇਡ ਦੁਆਰਾ ਵੀ ਖ਼ਰੀਦਦਾਰੀ ਅਤੇ ਮਾਲ-ਭਾੜੇ ਉੱਤੇ ਸਬਸਿਡੀ ਦੀ ਮੰਗ
ਮੌੜ ਧਮਾਕੇ ਦੇ ਪੀੜਤਾਂ ਨੂੰ ਮਿਲੇ ਸੰਜੇ ਸਿੰਘ, ਵਿਸ਼ੇਸ਼ ਜਾਂਚ ਟੀਮ ਦੇ ਗਠਨ ਦੀ ਕੀਤੀ ਮੰਗ
ਜੋਰਾ ਸਿੰਘ ਕਮਿਸ਼ਨ ਨੇ ਬਹਿਬਲ ਕਲਾਂ ਵਿਖੇ ਸਿੱਖਾਂ ਉਤੇ ਪੁਲਿਸ ਗੋਲੀਬਾਰੀ ਲਈ ਸੂਬਾ ਸਰਕਾਰ ਨੂੰ ਜਿੰਮੇਵਾਰ ਠਹਿਰਾਇਆ – ਕੇਜਰੀਵਾਲ
ਹਰਸਿਮਰਤ ਬਾਦਲ ਵੱਲੋਂ ਜਾਰੀ ਬਿਆਨ “ਮੋਗਾ ਵਿੱਚ ਬਲਾਸਟ” ਨਾਲ ਹੋਇਆ ਖੁਲਾਸਾ, ਬਾਦਲ ਪਰਿਵਾਰ ਪੰਜਾਬ ਵਿੱਚ ਧਮਾਕੇ ਕਰਵਾ ਕੇ ਚੋਣਾਂ ਨੂੰ ਤਹਿਸ-ਨਹਿਸ ਕਰਨਾ ਚਾਹੁੰਦਾ ਹੈ
ਸੁਖਬੀਰ ਬਾਦਲ ਵੱਲੋਂ ਮੀਡੀਆ ਚ ਵਿਖਾਈਆਂ ਗਈਆਂ ਤਸਵੀਰਾਂ 1984 ਦੇ ਪੀੜਤਾਂ ਵੱਲੋਂ ਲੰਡਨ ਚ ਕੀਤੀ ਸਦਭਾਵਨਾ ਸਭਾ ਦੀਆਂ ਹਨ
ਆਮ ਆਦਮੀ ਪਾਰਟੀ ਨੇ ਮੌੜ ਵਿੱਚ ਹੋਏ ਧਮਾਕੇ ਦੀ ਕੀਤੀ ਸਖਤ ਸ਼ਬਦਾਂ ਵਿੱਚ ਨਿੰਦਾ, ਦੋਸ਼ੀਆਂ ਨੂੰ ਕਰੜੀ ਤੋਂ ਕਰੜੀ ਸਜਾ ਦੁਆਉਣ ਦਾ ਲਿਆ ਸੰਕਲਪ