Saturday, March 17, 2018
Follow us on
BREAKING NEWS
विजय माल्या और नीरव मोदी समेत 31 कारोबारी विदेश फ़रार: विदेश मंत्रालयतीन हार ने वसुंधरा सरकार को आईना दिखाया तो तबादलों पर लगी रोक हटाई : आपबीजेपी शासित केंद्र सरकार ही बिल या अध्यादेश लाकर रोक सकती है दिल्ली की सीलिंग – संजय सिंहप्रदेश के बच्चों की शिक्षा और भविष्य से खिलवाड़ कर रही है भाजपा सरकारAAP नेताओं ने की CBI से राफ़ेल घोटाले में FIR दर्ज़ कर जांच करने की मांगदिल्ली में सीलिंग से लोगों की ज़िंदगियां उजाड़ रही है भाजपा और विदेश घूम रहे हैं BJP प्रदेश अध्यक्ष एंव सांसद मनोज तिवारीDelhi Govt launches the pilot of Panic Alarm System in its Buses on eve of Women’s Dayअंतर्राष्ट्रीय महिला दिवस के मौके पर ‘आप’ महिला विंग ने की महिला सुरक्षा पर व्यापक चर्चा
Punjabi News

ਪੰਜਾਬ 'ਚ ਆਮ ਆਦਮੀ ਪਾਰਟੀ ਨੇ ਨਸ਼ਾ-ਵਿਰੋਧੀ ਮੁਹਿੰਮ ਕੀਤੇ ਕਮਰਕੱਸੇ, ਉਮੀਦਵਾਰਾਂ ਤੇ ਵਲੰਟੀਅਰਾਂ ਤੋਂ ਅੰਕੜੇ ਮੰਗੇ

February 27, 2017 04:02 PM

ਨਕੋਦਰ:

ਆਮ ਆਦਮੀ ਪਾਰਟੀ (ਆਪ) ਨੇ ਅੱਜ ਰਸਮੀ ਤੌਰ ਉੱਤੇ ਨਸ਼ਿਆਂ ਵਿਰੁੱਧ ਮੁਹਿੰਮ ਸ਼ੁਰੂ ਕਰਦਿਆਂ ਸਮੁੱਚੇ ਸੂਬੇ ਵਿੱਚ ਨਸ਼ਾ-ਪੀੜਤਾਂ ਤੇ ਨਸ਼ਾ-ਛੁਡਾਊ ਕੇਂਦਰਾਂ ਦੇ ਅੰਕੜੇ ਇਕੱਠੇ ਕਰਨ ਲਈ ਆਪਣੇ ਉਮੀਦਵਾਰਾਂ ਤੇ ਵਲੰਟੀਅਰਾਂ ਦੀਆਂ ਡਿਊਟੀਆਂ ਲਾ ਦਿੱਤੀਆਂ।
ਅੱਜ ਨਕੋਦਰ ਵਿੱਚ ਪਾਰਟੀ ਵਲੰਟੀਅਰਾਂ ਦਾ ਧੰਨਵਾਦ ਕਰਨ ਲਈ ਰੱਖੇ ਸਮਾਰੋਹ ਵਿੱਚ ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਮੁੱਚੀ ਟੀਮ ਅਤੇ ਸੰਜੇ ਸਿੰਘ ਤੇ ਦੁਰਗੇਸ਼ ਪਾਠਕ ਸਮੇਤ ਇਸ ਦੇ ਸੀਨੀਅਰ ਰਾਸ਼ਟਰੀ ਆਗੂ ਮੌਜੂਦ ਸਨ।

ਆਮ ਆਦਮੀ ਪਾਰਟੀ (ਆਪ) ਦੇ ਰਾਸ਼ਟਰੀ ਬੁਲਾਰੇ ਸੰਜੇ ਸਿੰਘ ਨੇ ਜਲੰਧਰ 'ਚ ਇੱਕ ਪ੍ਰੈਸ ਕਾਨਫ਼ਰੰਸ ਦੌਰਾਨ ਦੱਸਿਆ ਕਿ ਪਾਰਟੀ ਪਹਿਲੀ ਅਪ੍ਰੈਲ ਤੋਂ ਸ਼ੁਰੂ ਹੋ ਰਹੇ ਕਣਕ ਦੀ ਖ਼ਰੀਦ ਦੇ ਸੀਜ਼ਨ ਉੱਤੇ ਪੂਰੀ ਨਜ਼ਰ ਰੱਖੇਗੀ ਅਤੇ ਇਸ ਸਬੰਧੀ ਪਾਰਟੀ ਭਲਕੇ ਇੱਕ ਕਾਰਜ-ਯੋਜਨਾ ਉਲੀਕੇਗੀ ਅਤੇ ਪੰਜਾਬ ਦੇ ਰਾਜਪਾਲ ਨੂੰ ਮਿਲ ਕੇ ਭਾਰਤੀ ਰਿਜ਼ਰਵ ਬੈਂਕ ਵੱਲੋਂ ਕੈਸ਼ ਕ੍ਰੈਡਿਟ ਲਿਮਿਟ ਜਾਰੀ ਕਰਨ ਦੇ ਮਾਮਲੇ ਵਿੱਚ ਦਖ਼ਲ ਦੇਣ ਲਈ ਆਖੇਗੀ।


ਪਾਰਟੀ ਨੇ ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ ਦਾ ਸਾਹਮਣਾ ਕਰਨ ਲਈ ਇੱਕ ਰੂਪ-ਰੇਖਾ ਜੱਗ ਜ਼ਾਹਿਰ ਕੀਤੀ ਕਿਉਂਕਿ ਇਹ ਮੁੱਦਾ ਆਮ ਆਦਮੀ ਪਾਰਟੀ ਦੇ ਮੈਨੀਫ਼ੈਸਟੋ ਵਿੱਚ ਕੀਤੇ ਪ੍ਰਮੁੱਖ ਵਾਅਦਿਆਂ ਵਿੱਚੋਂ ਇੱਕ ਸੀ।
ਇਸ ਮੌਕੇ ਕਨਵੀਨਰ ਗੁਰਪ੍ਰੀਤ ਸਿੰਘ ਵੜੈਚ, ਸੰਸਦ ਮੈਂਬਰ ਭਗਵੰਤ ਮਾਨ ਤੇ ਪ੍ਰੋ. ਸਾਧੂ ਸਿੰਘ ਤੇ ਐੱਚ.ਐੱਸ. ਫੂਲਕਾ ਜਿਹੇ ਸੂਬਾਈ ਆਗੂ ਅਤੇ ਪੰਜਾਬ ਵਿਧਾਨ ਸਭਾ ਦੇ ਸਾਰੇ 117 ਉਮੀਦਵਾਰ ਵੀ ਇਸ ਮੌਕੇ ਹਾਜ਼ਰ ਸਨ।
ਇਸ ਮੌਕੇ ਦੁਰਗੇਸ਼ ਪਾਠਕ ਨੇ ਐਲਾਨ ਕੀਤਾ ਕਿ ਆਮ ਆਦਮੀ ਪਾਰਟੀ ਆਪਣੀ ਸਰਕਾਰ ਕਾਇਮ ਕਰਨ ਦੇ 24 ਘੰਟਿਆਂ ਅੰਦਰ ਨਸ਼ਿਆਂ ਦੀ ਸਪਲਾਈ ਦੀ ਲੜੀ ਕੱਟ ਦੇਵੇਗੀ ਅਤੇ ਇੱਕ ਮਹੀਨੇ ਅੰਦਰ ਸੂਬੇ ਵਿੱਚੋਂ ਨਸ਼ਿਆਂ ਦੀ ਸਮੱਸਿਆ ਦਾ ਖ਼ਾਤਮਾ ਕਰ ਦੇਵੇਗੀ।
ਉਨ  ਪਾਰਟੀ ਉਮੀਦਵਾਰਾਂ ਅਤੇ ਵਲੰਟੀਅਰਾਂ ਨੂੰ ਇੱਕ ਹਫ਼ਤੇ ਦੇ ਅੰਦਰ ਨਿਸ਼ਚਤ ਫ਼ਾਰਾਂ ਵਿੱਚ ਨਸ਼ਿਆਂ ਬਾਰੇ ਅੰਕੜੇ ਇਕੱਠੇ ਕਰਨ ਲਈ ਕਿਹਾ।
ਉਮੀਦਵਾਰਾਂ ਨੂੰ ਤਿੰਨ ਦਿਨਾਂ ਦੇ ਅੰਦਰ ਸਾਰੇ ਸਰਕਾਰੀ ਨਸ਼ਾ-ਛੁਡਾਊ ਕੇਂਦਰਾਂ ਵਿੱਚ ਪੈਰਾਮੈਡਿਕ ਸਟਾਫ਼ ਅਤੇ ਇਲਾਜ ਦੀ ਮੌਜੂਦਾ ਸਥਿਤੀ ਬਾਰੇ ਜਾਣਕਾਰੀ ਇਕੱਠੀ ਕਰਨ ਲਈ ਕਿਹਾ।
ਪਾਠਕ ਨੇ ਪਾਰਟੀ ਵਲੰਟੀਅਰਾਂ ਦਾ ਧੰਨਵਾਦ ਕਰਦਿਆਂ ਸਰਕਾਰ ਬਣਾਉਣ ਦੀ ਪ੍ਰਕਿਰਿਆ ਨੂੰ ਬਹੁਤ ਨਿਮਰਤਾ ਨਾਲ ਪ੍ਰਵਾਨ ਕਰਨ ਦੀ ਸਲਾਹ ਦਿੰਦਿਆਂ ਕਿਹਾ ਕਿ ਉਹ ਸਦਾ ਸਮਾਜ ਤੇ ਸੂਬੇ ਦੀ ਭਲਾਈ ਬਾਰੇ ਹੀ ਸੋਚਣ। ਉਨ ਕਿਹਾ ਕਿ ਸੱਤਾ ਲੈਣੀ ਸੁਖਾਲ਼ੀ ਹੈ ਪਰ ਇੱਕ ਤੰਦਰੁਸਤ ਸਮਾਜ ਬਣਾਉਣਾ ਬਹੁਤ ਔਖਾ ਕੰਮ ਹੈ।
ਸੰਜੇ ਸਿੰਘ ਨੇ ਵਲੰਟੀਅਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਪੰਜਾਬ ਦੀ ਜਨਤਾ ਵੱਲੋਂ ਮਿਲੇ ਸਮਰਥਨ ਅਤੇ ਨਿੱਘ ਤੋਂ ਬਹੁਤ ਜ਼ਿਆਦਾ ਖ਼ੁਸ਼ ਹਨ ਅਤੇ ਉਨ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਪੂਰਨ ਬਹੁਮੱਤ ਨਾਲ ਆਪਣੀ ਸਰਕਾਰ ਕਾਇਮ ਕਰੇਗੀ।
ਉਨ ਵਲੰਟੀਅਰਾਂ ਅਤੇ ਪੰਜਾਬ ਦੀ ਜਨਤਾ ਨੂੰ ਭਰੋਸਾ ਦਿਵਾਇਆ ਕਿ ਆਮ ਆਦਮੀ ਪਾਰਟੀ ਆਪਣੇ ਮੈਨੀਫ਼ੈਸਟੋ ਵਿੱਚ ਕੀਤਾ ਹਰੇਕ ਵਾਅਦਾ ਪੂਰਾ ਕਰੇਗੀ। ਉਨ ਪਾਰਟੀ ਉਮੀਦਵਾਰਾਂ ਅਤੇ ਵਲੰਟੀਅਰਾਂ ਨੂੰ ਕਿਹਾ ਕਿ ਉਹ ਪੰਜਾਬ ਨੂੰ ਪ੍ਰਸੰਨ-ਚਿੱਤ ਅਤੇ ਖ਼ੁਸ਼ਹਾਲ ਸੂਬਾ ਬਣਾਉਣ ਲਈ ਇੱਕ ਲੰਮੀ ਜੰਗ ਲੜਨ ਲਈ ਤਿਆਰ ਰਹਿਣ।
ਪਾਰਟੀ ਵਲੰਟੀਅਰਾਂ ਨੂੰ ਸੰਬੋਧਨ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਵੱਡੀ ਜਿੱਤ ਨਾਲ ਜ਼ਿੰਮੇਵਾਰੀ ਵੀ ਵੱਡੀ ਹੀ ਆਵੇਗੀ ਪਰ ਅਸੀਂ ਇਸ ਦੇ ਜਸ਼ਨ ਉਦੋਂ ਹੀ ਮਨਾਵਾਂਗੇ, ਜਦੋਂ ਗ਼ਰੀਬ ਕਿਸਾਨਾਂ, ਬੇਰੋਜ਼ਗਾਰ ਨੌਜਵਾਨਾਂ ਅਤੇ ਦਲਿਤਾਂ ਸਮੇਤ ਸਮਾਜ ਦੇ ਸਾਰੇ ਵਰਗਾਂ ਦੇ ਦੁੱਖਾਂ ਦਾ ਅੰਤ ਕਰਨ ਦੇ ਯੋਗ ਹੋਵਾਂਗੇ।
ਉਨ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ; ਰਾਸ਼ਟਰੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਤਿਆਰ ਕੀਤੀ ਰੂਪ-ਰੇਖਾ ਲਾਗੂ ਕਰੇਗੀ।
ਇਸ ਮੌਕੇ ਕੰਵਰ ਸੰਧੂ, ਸੁਖਪਾਲ ਖੈਰਾ, ਹਰਜੋਤ ਸਿੰਘ ਬੈਂਸ, ਪ੍ਰੋ. ਬਲਜਿੰਦਰ ਕੌਰ, ਜਸਕੀਰਤ ਕੌਰ ਮਾਨ, ਕੁਲਤਾਰ ਸਿੰਘ, ਕਰਨਵੀਰ ਸਿੰਘ ਟਿਵਾਣਾ, ਜੱਸੀ ਜਸਰਾਜ ਅਤੇ ਅਮਨ ਅਰੋੜਾ ਜਿਹੇ ਪਤਵੰਤੇ ਸੱਜਣ ਤੇ ਹੋਰ ਸ਼ਖ਼ਸੀਅਤਾਂ ਵੀ ਮੌਜੂਦ ਸਨ।

Have something to say? Post your comment
More Punjabi News News
ਰਾਣਾ ਗੁਰਜੀਤ ਦੇ ਅਸਤੀਫ਼ੇ ਨਾਲ ਇਹ ਸਿੱਧ ਹੋ ਗਿਆ ਕਿ ਉਸਨੇ ਆਪਣਾ ਗੁਨਾਹ ਕਬੂਲ ਲਿਆ ਹੈ, ਕੈਪਟਨ ਅਮਰਿੰਦਰ ਸਿੰਘ ਅਸਤੀਫ਼ਾ ਸਵੀਕਾਰ ਨਾ ਕਰਕੇ ਪੰਜਾਬੀਆਂ ਨਾਲ ਧੋਖਾ ਕਰ ਰਹੇ ਹਨ-ਭਗਵੰਤ ਮਾਨ
ਮਾਨਸਾ 'ਚ ਕੈਪਟਨ ਦੇ ਡਰਾਮੇ ਦੀ ਪੋਲ ਖੋਲ੍ਹੇਗੀ 'ਆਪ'- ਅਮਨ ਅਰੋੜਾ
ਕੈਪਟਨ ਅਤੇ ਬਾਦਲਾਂ ਵਿਚਕਾਰ ਨੇੜਤਾ ਕਾਰਨ ਕਾਂਗਰਸ ਸਰਕਾਰ ਭਿ੍ਰਸ਼ਟ ਅਕਾਲੀਆਂ ਖਿਲਾਫ ਕਾਰਵਾਈ ਕਰਨ ਤੋਂ ਭੱਜ ਰਹੀ ਹੈ- ਭਗਵੰਤ ਮਾਨ ਹਰਿਆਣਾ ਨੂੰ ਸ਼ਾਰਦਾ ਯਮੂਨਾ ਨਹਿਰ ਤੋਂ ਪਾਣੀ ਦਿੱਤਾ ਜਾਵੇ- ਆਮ ਆਦਮੀ ਪਾਰਟੀ ਆਮ ਆਦਮੀ ਪਾਰਟੀ ਨੇ ਰਾਜਪਾਲ ਨੂੰ ਕਣਕ ਦੀ ਖਰੀਦ ਸੰਬੰਧੀ ਤਿਆਰੀਆਂ ਲਈ ਸਰਬ ਪਾਰਟੀ ਮੀਟਿੰਗ ਸੱਦਣ ਦੀ ਕੀਤੀ ਬੇਨਤੀ
- ਵੜੈਚ ਵੱਲੋਂ ਆਲੂ ਉਤਪਾਦਕਾਂ ਲਈ ਨੈਫ਼ੇਡ ਦੁਆਰਾ ਵੀ ਖ਼ਰੀਦਦਾਰੀ ਅਤੇ ਮਾਲ-ਭਾੜੇ ਉੱਤੇ ਸਬਸਿਡੀ ਦੀ ਮੰਗ
ਮੌੜ ਧਮਾਕੇ ਦੇ ਪੀੜਤਾਂ ਨੂੰ ਮਿਲੇ ਸੰਜੇ ਸਿੰਘ, ਵਿਸ਼ੇਸ਼ ਜਾਂਚ ਟੀਮ ਦੇ ਗਠਨ ਦੀ ਕੀਤੀ ਮੰਗ
ਜੋਰਾ ਸਿੰਘ ਕਮਿਸ਼ਨ ਨੇ ਬਹਿਬਲ ਕਲਾਂ ਵਿਖੇ ਸਿੱਖਾਂ ਉਤੇ ਪੁਲਿਸ ਗੋਲੀਬਾਰੀ ਲਈ ਸੂਬਾ ਸਰਕਾਰ ਨੂੰ ਜਿੰਮੇਵਾਰ ਠਹਿਰਾਇਆ – ਕੇਜਰੀਵਾਲ
ਆਮ ਆਦਮੀ ਪਾਰਟੀ ਦਾ ਬਜਟ ਉਤੇ ਪ੍ਰਤੀਕਰਮ ਚੰਡੀਗੜ੍ਹ: ਹਰਸਿਮਰਤ ਬਾਦਲ ਵੱਲੋਂ ਜਾਰੀ ਬਿਆਨ “ਮੋਗਾ ਵਿੱਚ ਬਲਾਸਟ” ਨਾਲ ਹੋਇਆ ਖੁਲਾਸਾ, ਬਾਦਲ ਪਰਿਵਾਰ ਪੰਜਾਬ ਵਿੱਚ ਧਮਾਕੇ ਕਰਵਾ ਕੇ ਚੋਣਾਂ ਨੂੰ ਤਹਿਸ-ਨਹਿਸ ਕਰਨਾ ਚਾਹੁੰਦਾ ਹੈ