Wednesday, December 12, 2018
Follow us on
Download Mobile App
BREAKING NEWS
अरविन्द केजरीवाल ने अपनी तन्खावाह समेत दिए 5 लाख रूपये – जयहिन्दभारत को दुनिया का नंबर एक राष्ट्र बनाना मेरा लक्ष्य : केजरीवाल सिग्नेचर ब्रिज यानि दिल्ली के नए हस्ताक्षरआप में शामिल हुए राजोरिया, मुरैना से मिला था बसपा का टिकट28 को होने वाली केजरीवाल की जयपुर जनसभा को मिली मंजूरीकिसान विरोधी भाजपा सरकार का चेहरा हुआ बेनकाब, राजस्थान में आप नेता एवं किसान महापंचायत के अध्यक्ष रामपाल जाट और सैकड़ो आप कार्यकर्ताओं को किया गिरफ्तारअनुमति के बिना जारी है रामपाल जाट का अनशन बौखलाई वसुंधरा सरकार, नहीं दे रही है अनुमतिबेइन्साफी का शिकार हैं आशा, आंगनवाड़ी, मिड -डे-मील और ईजीएस वर्कर -प्रो. बलजिन्दर कौर
Punjabi News

ਰਾਣਾ ਗੁਰਜੀਤ ਦੇ ਅਸਤੀਫ਼ੇ ਨਾਲ ਇਹ ਸਿੱਧ ਹੋ ਗਿਆ ਕਿ ਉਸਨੇ ਆਪਣਾ ਗੁਨਾਹ ਕਬੂਲ ਲਿਆ ਹੈ, ਕੈਪਟਨ ਅਮਰਿੰਦਰ ਸਿੰਘ ਅਸਤੀਫ਼ਾ ਸਵੀਕਾਰ ਨਾ ਕਰਕੇ ਪੰਜਾਬੀਆਂ ਨਾਲ ਧੋਖਾ ਕਰ ਰਹੇ ਹਨ-ਭਗਵੰਤ ਮਾਨ

January 17, 2018 07:51 PM

ਅਸਤੀਫ਼ਾ ਵਿਵਾਦ ਰਾਹੁਲ ਗਾਂਧੀ ਲਈ ਅਗਨੀ ਪ੍ਰੀਖਿਆ ਕਿ ਉਹ ਨੇਤਾ ਵਜੋਂ ਕੀ ਸਿੱਧ ਹੁੰਦੇ ਹਨ-ਆਪ

ਚੰਡੀਗੜ੍ਹ, 17 ਜਨਵਰੀ 2018
ਆਮ ਆਦਮੀ ਪਾਰਟੀ ਨੇ ਬੁੱਧਵਾਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਉੱਤੇ ਹਮਲਾ ਕਰਦਿਆਂ ਆਪਣੇ ਭ੍ਰਿਸ਼ਟਾਚਾਰੀ ਮੰਤਰੀ ਨੂੰ ਬਚਾਉਣ ਲਈ ਹੇਠਲੇ ਪੱਧਰ ਉੱਤੇ ਜਾ ਕੇ ਪੰਜਾਬੀਆਂ ਨਾਲ ਧੋਖਾ ਕਰਨ ਲਈ ਉਨ੍ਹਾਂ ਦੀ ਅਲੋਚਨਾ ਕੀਤੀ। ਪਾਰਟੀ ਵੱਲੋਂ ਜਾਰੀ ਸੰਯੁਕਤ ਪ੍ਰੈੱਸ ਬਿਆਨ ਵਿਚ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਭਗਵੰਤ ਮਾਨ, ਸਹਿ ਪ੍ਰਧਾਨ ਅਮਨ ਅਰੋੜਾ, ਵਿਧਾਇਕ ਕੁਲਤਾਰ ਸਿੰਘ ਸੰਧਵਾਂ, ਵਿਰੋਧੀ ਧਿਰ ਦੀ ਉਪ ਨੇਤਾ ਸਰਬਜੀਤ ਕੌਰ ਮਾਣੂਕੇ, ਵਿਧਾਇਕ ਪ੍ਰੋ. ਬਲਜਿੰਦਰ ਕੌਰ, ਵਿਧਾਇਕ ਜਗਤਾਰ ਸਿੰਘ ਹਿੱਸੋਵਾਲ, ਵਿਧਾਇਕ ਕੁਲਵੰਤ ਸਿੰਘ ਪੰਡੋਰੀ ਅਤੇ ਹੋਰਨਾ ਨੇ ਕਿਹਾ ਕਿ ਆਮ ਲੋਕਾਂ ਦੇ ਦਬਾਅ ਅਤੇ ਆਮ ਆਦਮੀ ਪਾਰਟੀ ਦੀ ਭ੍ਰਿਸ਼ਟਾਚਾਰ ਵਿਰੋਧੀ ਜੰਗ ਕਾਰਨ ਹੀ ਮੰਤਰੀ ਰਾਣਾ ਗੁਰਜੀਤ ਦਾ ਅਸਤੀਫ਼ਾ ਆਇਆ ਹੈ।
ਮਾਨ ਨੇ ਕੈਪਟਨ ਅਮਰਿੰਦਰ ਸਿੰਘ ਤੋਂ ਪੁੱਛਿਆ ਕਿ ਉਹ ਉਸ ਗੱਲ ਦੀ ਸਫ਼ਾਈ ਦੇਣ ਕੀ ਉਨ੍ਹਾਂ ਨੂੰ ਅਜਿਹਾ ਕਿਹੜਾ ਦਬਾਅ ਰਾਣਾ ਗੁਰਜੀਤ ਦਾ ਅਸਤੀਫ਼ਾ ਮਨਜ਼ੂਰ ਕਰਨ ਤੋਂ ਰੋਕ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸੂਬੇ ਦੇ ਲੋਕਾਂ ਨੂੰ ਦੱਸਣ ਕਿ ਖ਼ੁਦ ਮੰਤਰੀ ਦੁਆਰਾ ਭ੍ਰਿਸ਼ਟਾਚਾਰ ਦੇ ਦੋਸ਼ਾਂ ਕਾਰਨ ਆਪਣਾ ਅਸਤੀਫ਼ਾ ਦੇਣ ਤੋਂ ਬਾਅਦ ਵੀ ਉਹ ਅਜਿਹੇ ਮੰਤਰੀ ਨੂੰ ਕਿਉਂ ਬਚਾਉਣਾ ਚਾਹੁੰਦੇ ਹਨ। ਮਾਨ ਨੇ ਕਿਹਾ ਕਿ ਸਿਰਫ਼ ਰੇਤ ਘੋਟਾਲਾ ਹੀ ਨਹੀਂ ਬਲਕਿ ਰਾਣਾ ਗੁਰਜੀਤ ਅਣਗਿਣਤ ਅਜਿਹੇ ਕਾਰਜਾਂ ਨੂੰ ਅੰਜਾਮ ਦੇ ਰਿਹਾ ਹੈ ਜਿਸ ਨਾਲ ਕਿ ਸੂਬੇ ਦੇ ਖ਼ਜ਼ਾਨੇ ਨੂੰ ਭਾਰੀ ਖੋਰਾ ਲੱਗ ਰਿਹਾ ਹੈ।
'ਆਪ' ਪ੍ਰਧਾਨ ਨੇ ਕਿਹਾ ਕਿ ਕਾਂਗਰਸ ਪਾਰਟੀ ਅਤੇ ਖ਼ਾਸ ਤੌਰ ਉੱਤੇ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੇ ਲੋਕਾਂ ਨਾਲ ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਕੀਤੇ ਵਾਅਦੇ ਤੋਂ ਪਲਟ ਕੇ ਧ੍ਰੋਹ ਕਮਾਇਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਆਪਣੇ ਮੰਤਰੀ ਨੂੰ ਸੂਬੇ ਦੇ ਟੈਕਸ ਧਾਰਕਾਂ ਦਾ ਪੈਸਾ ਲੁੱਟਣ ਦੀ ਖੁੱਲ੍ਹ ਦਿੱਤੀ ਹੈ। ਮਾਨ ਨੇ ਕਿਹਾ ਕਿ ਅਜਿਹੇ ਭ੍ਰਿਸ਼ਟ ਮੰਤਰੀ ਦਾ ਅਸਤੀਫ਼ਾ ਤਾਂ ਉਸੇ ਦਿਨ ਹੀ ਆ ਜਾਣਾ ਚਾਹੀਦਾ ਸੀ, ਜਿਸ ਦਿਨ ਆਮ ਆਦਮੀ ਪਾਰਟੀ ਨੇ ਰੇਤ ਖੱਡਾਂ ਦੇ ਮਾਮਲੇ ਵਿਚ ਭ੍ਰਿਸ਼ਟਾਚਾਰ ਨੂੰ ਉਜਾਗਰ ਕੀਤਾ ਸੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਵਿਰੋਧੀ ਧਿਰ ਦੇ ਨੇਤਾ ਅਤੇ ਵਿਧਾਇਕਾਂ ਨੇ ਇਸ ਮਾਮਲੇ ਵਿਚ ਉਸਾਰੂ ਭੂਮਿਕਾ ਨਿਭਾਈ ਹੈ ਅਤੇ ਵਿਧਾਨ ਸਭਾ ਦੇ ਅੰਦਰ ਅਤੇ ਬਾਹਰ ਮੁੱਦੇ ਨੂੰ ਗੰਭੀਰਤਾ ਨਾਲ ਚੁੱਕਿਆ ਹੈ।
ਅਰੋੜਾ ਨੇ ਕਿਹਾ ਕਿ ਮੰਤਰੀ ਨੇ ਰੇਤ ਖੱਡਾਂ ਦੇ ਨਾਲ-ਨਾਲ ਨੀਮਾਪੁਰ ਦੇ ਨਜ਼ਦੀਕ ਸਿਉਂਕ ਪਿੰਡ ਦੀ ਪੰਚਾਇਤੀ ਜ਼ਮੀਨ ਉੱਤੇ ਕਬਜ਼ਾ ਕਰਕੇ ਉਸਦੇ ਰਾਹੀਂ ਕਰੋੜਾ ਰੁਪਏ ਦਾ ਬੈਂਕ ਘੋਟਾਲਾ ਵੀ ਕੀਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀ ਮੰਤਰੀ ਉੱਤੇ ਕਾਰਵਾਈ ਕਰਨ ਦੀ ਢਿੱਲ ਇਹ ਸਿੱਧ ਕਰਦੀ ਹੈ ਕਿ ਮੰਤਰੀ ਤੋਂ ਬਿਨਾ ਹੋਰ ਲੋਕਾਂ ਦੇ ਵੀ ਹਿਤ ਇਸ ਮਾਮਲੇ ਨਾਲ ਜੁੜੇ ਹੋਏ ਹਨ।
ਅਮਨ ਅਰੋੜਾ ਨੇ ਕਿਹਾ ਕਿ ਸਰਕਾਰ ਰਾਣਾ ਅਤੇ ਉਸਦੇ ਪਰਿਵਾਰ ਦੁਆਰਾ ਵਿਦੇਸ਼ਾਂ ਵਿਚ ਗ਼ਲਤ ਢੰਗ ਨਾਲ ਜਮਾਂ ਕੀਤੇ ਪੈਸੇ ਦੇ ਮਾਮਲੇ ਵਿਚ ਉਸ ਖ਼ਿਲਾਫ਼ ਕਾਰਵਾਈ ਕਰੇ। ਉਨ੍ਹਾਂ ਕਿਹਾ ਕਿ ਸਰਕਾਰ ਫ਼ੌਰੀ ਤੌਰ ਤੇ ਰਾਣਾ ਖ਼ਿਲਾਫ਼ ਕੇਸ ਦਰਜ ਕਰੇ। ਅਰੋੜਾ ਨੇ ਕਿਹਾ ਕਿ ਕੇਂਦਰ ਸਰਕਾਰ ਤੋਂ ਬਿਨਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਲਈ ਵੀ ਇਹ ਇਮਤਿਹਾਨ ਦੀ ਘੜੀ ਹੈ ਕਿ ਉਹ ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਖੁੱਲ੍ਹ ਕੇ ਸਾਹਮਣੇ ਆਉਣ ਅਤੇ ਰਾਣਾ ਖ਼ਿਲਾਫ਼ ਕਾਰਵਾਈ ਕਰਨ।

Have something to say? Post your comment
More Punjabi News News
ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸਪੱਸ਼ਟ ਕੀਤਾ ਕਿ ਪਾਰਟੀ 'ਰੈਂਫਰੈਂਡਮ 2020 ਮੁਹਿੰਮ' ਦਾ ਪ੍ਰਤੱਖ ਜਾਂ ਅਪ੍ਰਤੱਖ ਰੂਪ 'ਚ ਕਿਸੇ ਕਿਸਮ ਦਾ ਸਮਰਥਨ ਨਹੀਂ ਕਰਦੀ
ਮਾਨਸਾ 'ਚ ਕੈਪਟਨ ਦੇ ਡਰਾਮੇ ਦੀ ਪੋਲ ਖੋਲ੍ਹੇਗੀ 'ਆਪ'- ਅਮਨ ਅਰੋੜਾ
ਕੈਪਟਨ ਅਤੇ ਬਾਦਲਾਂ ਵਿਚਕਾਰ ਨੇੜਤਾ ਕਾਰਨ ਕਾਂਗਰਸ ਸਰਕਾਰ ਭਿ੍ਰਸ਼ਟ ਅਕਾਲੀਆਂ ਖਿਲਾਫ ਕਾਰਵਾਈ ਕਰਨ ਤੋਂ ਭੱਜ ਰਹੀ ਹੈ- ਭਗਵੰਤ ਮਾਨ ਹਰਿਆਣਾ ਨੂੰ ਸ਼ਾਰਦਾ ਯਮੂਨਾ ਨਹਿਰ ਤੋਂ ਪਾਣੀ ਦਿੱਤਾ ਜਾਵੇ- ਆਮ ਆਦਮੀ ਪਾਰਟੀ ਆਮ ਆਦਮੀ ਪਾਰਟੀ ਨੇ ਰਾਜਪਾਲ ਨੂੰ ਕਣਕ ਦੀ ਖਰੀਦ ਸੰਬੰਧੀ ਤਿਆਰੀਆਂ ਲਈ ਸਰਬ ਪਾਰਟੀ ਮੀਟਿੰਗ ਸੱਦਣ ਦੀ ਕੀਤੀ ਬੇਨਤੀ ਪੰਜਾਬ 'ਚ ਆਮ ਆਦਮੀ ਪਾਰਟੀ ਨੇ ਨਸ਼ਾ-ਵਿਰੋਧੀ ਮੁਹਿੰਮ ਕੀਤੇ ਕਮਰਕੱਸੇ, ਉਮੀਦਵਾਰਾਂ ਤੇ ਵਲੰਟੀਅਰਾਂ ਤੋਂ ਅੰਕੜੇ ਮੰਗੇ
- ਵੜੈਚ ਵੱਲੋਂ ਆਲੂ ਉਤਪਾਦਕਾਂ ਲਈ ਨੈਫ਼ੇਡ ਦੁਆਰਾ ਵੀ ਖ਼ਰੀਦਦਾਰੀ ਅਤੇ ਮਾਲ-ਭਾੜੇ ਉੱਤੇ ਸਬਸਿਡੀ ਦੀ ਮੰਗ
ਮੌੜ ਧਮਾਕੇ ਦੇ ਪੀੜਤਾਂ ਨੂੰ ਮਿਲੇ ਸੰਜੇ ਸਿੰਘ, ਵਿਸ਼ੇਸ਼ ਜਾਂਚ ਟੀਮ ਦੇ ਗਠਨ ਦੀ ਕੀਤੀ ਮੰਗ
ਜੋਰਾ ਸਿੰਘ ਕਮਿਸ਼ਨ ਨੇ ਬਹਿਬਲ ਕਲਾਂ ਵਿਖੇ ਸਿੱਖਾਂ ਉਤੇ ਪੁਲਿਸ ਗੋਲੀਬਾਰੀ ਲਈ ਸੂਬਾ ਸਰਕਾਰ ਨੂੰ ਜਿੰਮੇਵਾਰ ਠਹਿਰਾਇਆ – ਕੇਜਰੀਵਾਲ
ਆਮ ਆਦਮੀ ਪਾਰਟੀ ਦਾ ਬਜਟ ਉਤੇ ਪ੍ਰਤੀਕਰਮ ਚੰਡੀਗੜ੍ਹ: