'ਆਪ' ਵੱਲੋਂ ਜਾਰੀ ਸਾਂਝੇ ਬਿਆਨ ਰਾਹੀਂ ਪਾਰਟੀ ਦੇ ਸੂਬਾ ਸਹਿ-ਪ੍ਰਧਾਨ ਡਾ. ਬਲਬੀਰ ਸਿੰਘ, ਮਾਝਾ ਜੋਨ ਦੇ ਪ੍ਰਧਾਨ ਕੁਲਦੀਪ ਸਿੰਘ ਧਾਲੀਵਾਲ, ਮਾਲਵਾ ਜੋਨ-1 ਦੇ ਪ੍ਰਧਾਨ ਨਰਿੰਦਰ ਸਿੰਘ ਸੰਧੂ, ਮਾਲਵਾ ਜੋਨ-2 ਦੇ ਪ੍ਰਧਾਨ ਗੁਰਦਿੱਤ ਸਿੰਘ ਸੇਖੋਂ ਅਤੇ ਮਾਲਵਾ ਜੋਨ-3 ਦੇ ਪ੍ਰਧਾਨ ਦਲਬੀਰ ਸਿੰਘ ਢਿੱਲੋਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਸਾਫ਼ ਸ਼ਬਦਾਂ 'ਚ ਸਪੱਸ਼ਟ ਕਰਦੀ ਹੈ ਕਿ ਪਾਰਟੀ ਭਾਰਤੀ ਸੰਵਿਧਾਨ, ਦੇਸ਼ ਦੀ ਪ੍ਰਭੂ ਸੱਤਾ ਅਤੇ ਏਕਤਾ-ਅਖੰਡਤਾ 'ਚ ਸੰਪੂਰਨ ਵਿਸ਼ਵਾਸ ਰੱਖਦੀ ਹੈ, ਇਸ ਲਈ ਪਾਰਟੀ ਦੇਸ਼ ਨੂੰ ਵੰਡਣ ਜਾ ਤੋੜਨ ਵਾਲੇ ਕਿਸੇ ਵੀ ਪ੍ਰਕਾਰ ਦੇ 'ਰੈਂਫਰੈਂਡਮ' 'ਚ ਨਾ ਯਕੀਨ ਰੱਖਦੀ ਹੈ ਅਤੇ ਨਾ ਹੀ ਸਮਰਥਨ ਕਰਦੀ ਹੈ।